Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਦੋਸ਼ੀਆਂ ਦੇ ਨੇੜੇ ਪਹੁੰਚ ਚੁੱਕੇ ਹਾਂ- CM ਮਾਨ

Punjab News: ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਦੋਸ਼ੀ ਦੇ ਆਈ.ਪੀ. ਐਡਰੈਸ ਰਾਹੀਂ ਕਾਫ਼ੀ ਕਰੀਬ ਪਹੁੰਚ ਚੁੱਕੇ ਹਾਂ ਤੇ ਜਲਦੀ ਹੀ ਸੰਬੰਧਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਦੋਸ਼ੀਆਂ ਦੇ ਨੇੜੇ ਪਹੁੰਚ ਚੁੱਕੇ ਹਾਂ- CM ਮਾਨ

Punjab News: ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਦੋਸ਼ੀ ਦੇ ਆਈ.ਪੀ. ਐਡਰੈਸ ਰਾਹੀਂ ਕਾਫ਼ੀ ਕਰੀਬ ਪਹੁੰਚ ਚੁੱਕੇ ਹਾਂ ਤੇ ਜਲਦੀ ਹੀ ਸੰਬੰਧਿਤ ਕੰਪਨੀਆਂ ਤੋਂ ਕਨਫਰਮੇਸ਼ਨ ਲੈ ਕੇ ਉਸ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਜਾਣਕਾਰੀ ਹਾਸਿਲ ਕੀਤੀ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਇਸ ਸੰਬੰਧੀ ਸੂਚਨਾ ਆਉਂਦੀ ਹੈ ਤਾਂ ਉਹ ਸਰਕਾਰ ਨਾਲ ਸਾਂਝੀ ਕਰਨ ਤੇ ਜੋ ਵੀ ਸਰਕਾਰ ਕੋਲ ਜਾਣਕਾਰੀ ਹੋਈ ਉਹ ਸ਼੍ਰੋਮਣੀ ਕਮੇਟੀ ਨਾਲ ਸਾਂਝੀ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਉੱਚ ਸੁੱਰਖਿਆ ਪੱਧਰੀ ਮਾਮਲਾ ਹੈ, ਇਸ ਕਰਕੇ ਮੈਂ ਇਸ ਤੋਂ ਜ਼ਿਆਦਾ ਨਹੀਂ ਦੱਸ ਸਕਦਾ ਜਦੋਂ ਹੀ ਸਾਡੇ ਕੋਲ ਕੋਈ ਪੁਖਤਾ ਸਬੂਤ ਆਏ ਤੇ ਉਹਨਾਂ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤੇ ਬਾਹਰ ਸਿਵਲ ਵਰਦੀ ਵਿਚ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਪਹਿਲਾਂ ਹੀ ਤਾਇਨਾਤ ਹਨ ਅਤੇ ਲੋੜ ਪੈਣ ’ਤੇ ਅੰਮ੍ਰਿਤਸਰ ਸ਼ਹਿਰ ਦੇ ਵਿਚ ਵੀ ਹੋਰ ਸੁਰੱਖਿਆ ਵਧਾਈ ਜਾਵੇਗੀ ਪਰ ਕਿਸੇ ਵੀ ਸ਼ਰਧਾਲੂ ਜਾਂ ਇੱਥੇ ਦਰਸ਼ਨ ਕਰਨ ਆਏ ਯਾਤਰੂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਬੜੀ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News