Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਬੈਰਕ ਬਦਲਣ ਦੀ ਅਰਜ਼ੀ ‘ਤੇ ਸੁਣਵਾਈ 25 ਜੁਲਾਈ ਨੂੰ

Punjab News: ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਦੀ ਸੁਣਵਾਈ ਹੁਣ 25 ਜੁਲਾਈ ਨੂੰ ਤੈਅ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਮੌਕੇ ਪ੍ਰੋਸੀਕਿਊਸ਼ਨ ਕੋਲ ਜਵਾਬ ਦਾਅਵਾ ਤਿਆਰ ਨਹੀਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਬੈਰਕ ਬਦਲਣ ਦੀ ਅਰਜ਼ੀ ‘ਤੇ ਸੁਣਵਾਈ 25 ਜੁਲਾਈ ਨੂੰ

Punjab News: ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਦੀ ਸੁਣਵਾਈ ਹੁਣ 25 ਜੁਲਾਈ ਨੂੰ ਤੈਅ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਮੌਕੇ ਪ੍ਰੋਸੀਕਿਊਸ਼ਨ ਕੋਲ ਜਵਾਬ ਦਾਅਵਾ ਤਿਆਰ ਨਹੀਂ ਸੀ, ਜਿਸ ਕਾਰਨ ਉਨ੍ਹਾਂ ਅਦਾਲਤ ਵਿਚ ਜਵਾਬ ਦਾਅਵਾ ਦਾਇਰ ਕਰਨ ਲਈ ਸਮਾਂ ਮੰਗਿਆ ਹੈ, ਜਿਸ ਉਤੇ ਅਦਾਲਤ ਨੇ ਜ਼ਮਾਨਤ ਮਾਮਲੇ ਦੀ ਸੁਣਵਾਈ ਨੂੰ 25 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਦੇ ਬੈਰਕ ਬਦਲੀ ਅਰਜ਼ੀ ਉਤੇ ਸੁਣਵਾਈ ਮੌਕੇ ਅਦਾਲਤ ਵਲੋਂ ਏ.ਡੀ.ਜੀ.ਪੀ. ਜੇਲ੍ਹ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਲ੍ਹ ਪ੍ਰਸ਼ਾਸਨ ਜੇਲ੍ਹ ਮੈਨੂਅਲ ਦੀ ਪਾਲਣਾ ਕਰ ਰਿਹਾ ਹੈ ਜਾਂ ਨਹੀਂ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਸ ਸਬੰਧੀ ਰਿਪੋਰਟ ਦਾਇਰ ਕਰਨ ਲਈ ਅਦਾਲਤ ਨੇ ਏ.ਡੀ.ਜੀ.ਪੀ. ਜੇਲ੍ਹ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਇਕ ਅਰਜ਼ੀ ਜੋ ਕਿ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵਲੋਂ ਮਜੀਠੀਆ ਦੀ ਗ੍ਰਿਫਤਾਰੀ ਦੇ ਆਧਾਰ ਸਬੰਧੀ ਦਾਇਰ ਕੀਤੀ ਗਈ ਸੀ, ਉਸ ਵਿੱਚ ਜਵਾਬ ਦਾਅਵਾ ਦਾਇਰ ਕਰ ਦਿੱਤਾ ਗਿਆ ਹੈ ਤੇ ਮਜੀਠੀਆ ਦੀ ਗ੍ਰਿਫਤਾਰੀ ਦੇ ਆਧਾਰ ਦੀ ਕਾਪੀ ਬਚਾਅ ਧਿਰ ਨੂੰ ਸਪਲਾਈ ਕੀਤੀ ਗਈ ਹੈ। ਮਸ਼ੋਬਰਾ ਸਥਿਤ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਉਤੇ ਛਾਪੇਮਾਰੀ ਸਬੰਧੀ ਅਰਜ਼ੀ ਵਿਚ ਦੋਵਾਂ ਧਿਰਾਂ ਵਲੋਂ ਜਵਾਬ ਦਾਅਵਾ ਪਹਿਲਾਂ ਦਾਇਰ ਕਰ ਦਿੱਤਾ ਗਿਆ ਸੀ, ਇਸ ਮਾਮਲੇ ਉਤੇ ਸੁਣਵਾਈ ਦੋ ਅਗਸਤ ਨੂੰ ਤੈਅ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News