ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ। ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੀਐਮ ਮਾਨ ਦੇ ਨਾ ਆਉਣ ‘ਤੇ ਸਵਾਲ ਚੁੱਕੇ ਸੀ।
ਇਸ ਦੌਰੇ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਾਕਿਆਂ ਦੀ ਮੇਲ ਕਿੱਥੋਂ ਆਈ ਹੈ ? ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਉਹ ਜਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ ਹਨ। ਸਾਰੇ ਆਈਪੀ ਪਤੇ ਮਿਲ ਗਏ ਹਨ। ਇਸ ਜਗ੍ਹਾ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਦੋਸ਼ੀ ਦੇ ਬਹੁਤ ਨੇੜੇ ਪਹੁੰਚ ਗਏ ਹਾਂ।
ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ ’ਤੇ ਸੀਐੱਮ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਐੱਮ ਮਾਨ ਦੇ ਕਾਫੀ ਸਮੇਂ ਬਾਅਦ ਪਹੁੰਚਣ ’ਤੇ ਇਤਰਾਜ ਜਤਾਇਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਬੂਤ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਾਂਝੇ ਕਰਨ ਦਾ ਭਰੋਸਾ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ ਗਈ ਹੈ।

ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਭਾਜਪਾ ਖਿਲਾਫ਼ ਖੋਲ੍ਹਣਗੇ ਮੋਰਚਾ
Gujarat Assembly Elections: ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਤੋਂ ਦੋ ਦਿਨਾਂ ਦੇ ਦੌਰੇ ਲਈ ਗੁਜਰਾਤ ਪਹੁੰਚੇ ਹਨ। ਇੱਥੇ ਉਹ ਮੋਡਾਸਾ ਅਤੇ ਡੇਡੀਆਪਾੜਾ ਵਿੱਚ ਵਿਸ਼ਾਲ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। Arvind Kejriwal and Bhagwant Mann Gujarat Visit: ਆਮ ਆਦਮੀ ਪਾਰਟੀ ਦੇ...