Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ, ਮੰਤਰੀ ਨੇ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ 111 ਬਾਗਬਾਨੀ ਵਿਕਾਸ ਅਫਸਰਾਂ (ਐਚਡੀਓਜ਼) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ 111 ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਰਕੇ ਸਾਡਾ ਉਦੇਸ਼ ਕਿਸਾਨਾਂ ਨੂੰ ਬਿਹਤਰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨਾ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਭਰਤੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਗਬਾਨੀ ਅਫਸਰਾਂ ਦੀ ਭਰਤੀ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਮੰਤਰੀ ਨੂੰ ਹੋਰ ਪ੍ਰਸ਼ਾਸਨਿਕ ਮੁੱਦਿਆਂ ਬਾਰੇ ਵੀ ਜਾਣੂ ਕਰਵਾਇਆ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ-ਕੇਂਦ੍ਰਿਤ ਨੀਤੀਆਂ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਖੇਤਰ ਨੂੰ ਆਧੁਨਿਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਬਾਗਬਾਨੀ ਨੂੰ ਹੋਰ ਲਾਭਦਾਇਕ ਅਤੇ ਕਿਸਾਨ ਪੱਖੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਭਰਤੀ ਪ੍ਰਕਿਰਿਆ ਦੌਰਾਨ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News