Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ। ਜ਼ਿਕਰਯੋਗ ਹੈ ਕਿ […]
ਲੇਖਕ : ਪ੍ਰਕਾਸ਼ਿਤ: 
ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ।


ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ।


ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਬੇਹੱਦ ਜ਼ਰੂਰੀ ਹੈ।


ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਦਰਜਾ-4 ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News