Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪਟਿਆਲਾ ‘ਚ ਅਚਨਚੇਤ ਦੌਰੇ ‘ਤੇ ਪਹੁੰਚੇ ਕੈਬਨਿਟ ਮੰਤਰੀ ਨੇ ਲਿਆ ਸਫਾਈ ਪ੍ਰਬੰਧ ਦਾ ਜ਼ਾਇਜਾ, ਕਈ ਦਿਨਾਂ ਤੋਂ ਮਿਲ ਰਹੀਆਂ ਸੀ ਸ਼ਿਕਾਇਤਾਂ

Punjab Cabinet Minister: ਆਪਣੇ ਪਟਿਆਲਾ ਦੌਰੇ ਦੌਰਾਨ ਇਸ ਦੌਰਾਨ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਸ਼ਹਿਰ ਅਤੇ ਸ਼ਹਿਰ ਦੇ ਆਲੇ ਦੁਆਲੇ ਕੂੜੇ ਦੇ ਢੇਰ ਲੱਗੇ ਹੋਏ ਹਨ। Dr. Ravjot Singh Patiala Visit: ਅੱਜ ਪੰਜਾਬ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਅਚਨਚੇਤ ਪਟਿਆਲਾ ਦਾ ਦੌਰਾ ਕਰਨ ਪਹੁੰਚੇ। ਜਿੱਥੇ ਉਨ੍ਹਾਂ ਨੇ ਪਟਿਆਲਾ ਦੇ ਵੱਖ-ਵੱਖ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Cabinet Minister: ਆਪਣੇ ਪਟਿਆਲਾ ਦੌਰੇ ਦੌਰਾਨ ਇਸ ਦੌਰਾਨ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਸ਼ਹਿਰ ਅਤੇ ਸ਼ਹਿਰ ਦੇ ਆਲੇ ਦੁਆਲੇ ਕੂੜੇ ਦੇ ਢੇਰ ਲੱਗੇ ਹੋਏ ਹਨ।

Dr. Ravjot Singh Patiala Visit: ਅੱਜ ਪੰਜਾਬ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਅਚਨਚੇਤ ਪਟਿਆਲਾ ਦਾ ਦੌਰਾ ਕਰਨ ਪਹੁੰਚੇ। ਜਿੱਥੇ ਉਨ੍ਹਾਂ ਨੇ ਪਟਿਆਲਾ ਦੇ ਵੱਖ-ਵੱਖ ਥਾਂ ‘ਤੇ ਸਾਫ਼ ਸਫ਼ਾਈ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸ਼ਹਿਰ ਅਤੇ ਸ਼ਹਿਰ ਦੇ ਆਲੇ ਦੁਆਲੇ ਕੂੜੇ ਦੇ ਢੇਰ ਲੱਗੇ ਹੋਏ ਹਨ। ਨਾਲ ਹੀ ਉਨ੍ਹਾਂ ਨੇ ਡੰਪਾਂ ਦੇ ਨਾਲ ਲੱਗਦੇ ਰਹਾਇਸ਼ੀ ਇਲਾਕਿਆਂ ਦੇ ਵਸਨੀਕਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਮੇਅਰ ਕੁੰਦਨ ਗੋਗੀਆ ਡਿਪਟੀ ਮੇਅਰ ਹਰਿੰਦਰ ਕੋਹਲੀ ਮੌਜੂਦ ਰਹੇ। ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਇਸ ਸਬੰਧੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ ਅਤੇ ਨਾਲ ਹੀ ਕਿਹਾ ਕਿ ਮੈਨੂੰ ਇੱਥੇ ਆ ਕੇ ਬਹੁਤ ਨਮੋਸ਼ੀ ਹੋਈ ਹੈ।

ਕੈਬਨਿਟ ਮੰਤਰੀ ਨੇ ਅਫ਼ਸਰਾਂ ਨੂੰ ਚੇਤਾਵਨੀ ਵੀ ਦਿੱਤੀ ਨਾਲ ਹੀ ਝਾੜ ਪਾਉਂਦੀਆਂ ਕਿਹਾ ਕਿ ਛੇਤੀ ਤੋਂ ਛੇਤੀ ਸ਼ਹਿਰ ‘ਚ ਸਾਫ਼ ਸਫ਼ਾਈ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਸਬੰਧਿਤ ਅਧਿਕਾਰੀਆਂ ਖਿਲਾਫ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News