Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ– ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ– ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 144 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,168 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 86 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 444 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 98 ਐਫਆਈਆਰਜ਼ ਦਰਜ ਕੀਤੀਆਂ ਗਈਆਂ।

ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 469 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 64 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News