Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਅਕਾਲੀ ਦਲ ਨੇ MLA ਮੁਹੰਮਦ ਜਮੀਲ ਨੂੰ ਸਲੈਕਟ ਕਮੇਟੀ ਦਾ ਮੈਂਬਰ ਬਣਾਉਣ ‘ਤੇ ਘੇਰੀ AAP, ਕੇਜਰੀਵਾਲ ਤੇ CM ਮਾਨ ਤੋਂ ਮੰਗਿਆ ਜਵਾਬ

Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ (Parambans Singh Romana) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਜਿਸਨੇ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿਚ ਮੁੱਖ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਕਾਲੀ ਦਲ ਨੇ MLA ਮੁਹੰਮਦ ਜਮੀਲ ਨੂੰ ਸਲੈਕਟ ਕਮੇਟੀ ਦਾ ਮੈਂਬਰ ਬਣਾਉਣ ‘ਤੇ ਘੇਰੀ AAP, ਕੇਜਰੀਵਾਲ ਤੇ CM ਮਾਨ ਤੋਂ ਮੰਗਿਆ ਜਵਾਬ

Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ (Parambans Singh Romana) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਜਿਸਨੇ ਕੁਰਾਨ ਸ਼ਰੀਫ ਦੀ ਬੇਅਦਬੀ ਮਾਮਲੇ ਵਿਚ ਮੁੱਖ ਮੁਲਜ਼ਮ ਦੀ ਡਟਵੀਂ ਹਮਾਇਤ ਕੀਤੀ, ਨੂੰ ਬੇਅਦਬੀ ਵਿਰੋਧੀ ਬਿੱਲ ’ਤੇ ਬਣਾਈ ਸਲੈਕਟ ਕਮੇਟੀ ਦਾ ਮੈਂਬਰ ਕਿਉਂ ਨਿਯੁਕਤ ਕੀਤਾ ਗਿਆ ਹੈ ?

ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਜਦੋਂ ਮਾਲੇਰਕੋਟਲਾ ਬੇਅਦਬੀ ਕੇਸ ਵਿਚ ਨਰੇਸ਼ ਯਾਦਵ ’ਤੇ ਮੁਕੱਦਮਾ ਚੱਲਿਆ ਤਾਂ ਮੁਹੰਮਦ ਜਮੀਲ ਨੇ ਉਸਦੀ ਡਟਵੀਂ ਹਮਾਇਤ ਕੀਤੀ ਸੀ। ਉਹਨਾਂ ਕਿਹਾ ਕਿ ਮੁਹੰਮਦ ਜਮੀਰ ਉਸ ਨੇੜਲੀ ਜੁੰਡਲੀ ਵਿਚ ਸ਼ਾਮਲ ਸੀ, ਜਿਸਨੇ ਹਰ ਸੁਣਵਾਈ ਵਿਚ ਸ਼ਮੂਲੀਅਤ ਕੀਤੀ ਤੇ ਯਾਦਵ ਨੂੰ ਬਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ। ਬਾਅਦ ਵਿਚ ਇਹਨਾਂ ਯਤਨਾਂ ਲਈ ਉਸਨੂੰ ਮਾਲੇਰਕੋਟਲਾ ਤੋਂ ਟਿਕਟ ਦੇ ਕੇ ਨਿਵਾਜਿਆ ਗਿਆ।

ਰੋਮਾਣਾ ਨੇ ਕਿਹਾ ਕਿ ਆਪ ਸਰਕਾਰ ਦੇ ਇਰਾਦੇ ਇਸ ਗੱਲ ਤੋਂ ਵੀ ਜੱਗ ਜ਼ਾਹਰ ਹੋ ਜਾਂਦੇ ਹਨ ਅਤੇ ਸਲੈਕਟ ਕਮੇਟੀ ਤਾਂ ਸਿਰਫ ਇਸ ਮਾਮਲੇ ’ਤੇ ਰਾਜਨੀਤੀ ਕਰਨ ਵਾਸਤੇ ਬਣਾਈ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ 15 ਨਵੰਬਰ 2024 ਨੂੰ ਸੰਗਰੂਰ ਦੇ ਤਤਕਾਲੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਟਾਰਨੀ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ਵਿਚ ਆਖਿਆ ਗਿਆ ਸੀ ਕਿ ਸ਼ਿਕਾਇਤਕਰਤਾ ਮੁਹੰਮਦ ਅਸ਼ਰਫ ਆਪਣੀ ਸ਼ਿਕਾਇਤ ਦੀ ਪੈਰਵੀ ਨਹੀਂ ਕਰਨਾ ਚਾਹੁੰਦਾ ਅਤੇ ਐਸਐਸਪੀ ਨੇ ਵੀ ਕੇਸ ਵਾਪਸ ਲੈਣ ਦੀ ਬੇਨਤੀ ਕੀਤੀ ਹੈ ਅਤੇ ਡਾਇਰੈਕਟਰ ਪ੍ਰੋਸੀਕਿਊਸ਼ਨ ਅਤੇ ਲਿਟੀਗੇਸ਼ਨ ਨੇ ਵੀ ਕਿਹਾ ਹੈ ਕਿ ਉਹਨਾਂ ਦੇ ਦਫਤਰ ਨੂੰ ਕੇਸ ਵਾਪਸ ਲੈਣ ’ਤੇ ਕੋਈ ਇਤਰਾਜ਼ ਨਹੀਂ ਹੈ।

ਰੋਮਾਣਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੋਵੇਂ ਇਹ ਦੱਸਣ ਕਿ ਕਿਸਦੇ ਹੁਕਮਾਂ ’ਤੇ ਡਿਪਟੀ ਕਮਿਸ਼ਨਰ ਨੇ ਇਹ ਪੱਤਰ ਲਿਖ ਕੇ ਮੁੱਖ ਮੁਲਜ਼ਮ ਨਰੇਸ਼ ਯਾਦਵ ਨੂੰ ਬਚਾਉਣ ਦੀ ਕੋਸ਼ਿਸ਼ ਉਸਨੂੰ ਮੁਲਜ਼ਮ ਠਹਿਰਾਏ ਜਾਣ ਤੋਂ ਸਿਰਫ ਇਕ ਮਹੀਨਾ ਪਹਿਲਾਂ ਕੀਤੀ। ਉਹਨਾਂ ਕਿਹਾ ਕਿ ਸਰਕਾਰ ਇਹ ਵੀ ਦੱਸੇ ਕਿ ਜਿਹਨਾਂ ਅਧਿਕਾਰੀਆਂ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਬਚਾਉਣ ਦੀ ਪੁਰਜ਼ੋਰ ਕੋਸ਼ਿਸ਼ ਕੀਤੀ, ਖਾਸ ਤੌਰ ’ਤੇ ਯਾਦਵ ਨੂੰ ਮੁਲਜ਼ਮ ਠਹਿਰਾਏ ਜਾਣ ਦੀ ਰੋਸ਼ਨੀ ਵਿਚ, ਉਹਨਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।

ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਆਪ ਸਰਕਾਰ ਨੇ ਮੁਲਜ਼ਮਾਂ ਦਾ ਬਚਾਅ ਕੀਤਾ ਹੈ। ਉਹਨਾਂ ਕਿਹਾ ਕਿ 2021 ਵਿਚ ਸਰਕਾਰ ਨੇ ਰਾਮ ਰਹੀਮ ਖਿਲਾਫ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਆਗਿਆ ਨਹੀਂ ਦਿੱਤੀ ਹਾਲਾਂਕਿ ਇਸੇ ਕੇਸ ਵਿਚ ਹੋਰ ਮੁਲਜ਼ਮਾਂ ਖਿਲਾਫ ਕੇਸ ਚਲਾਉਣ ਦੀ ਆਗਿਆ ਦਿੱਤੀ ਗਈ ਸੀ।

ਅਕਾਲੀ ਆਗੂ ਨੇ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ, ਜਿਹਨਾਂ ਨੇ ਬੇਅਦਬੀ ਮਾਮਲੇ ਵਿਚ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ। ਉਹਨਾਂ ਕਿਹਾ ਕਿ ਪਰਗਟ ਸਿੰਘ ਨੇ ਬੇਅਦਬੀ ਕੇਸਾਂ ਵਿਚ ਕਾਰਵਾਈ ਨਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਤੇ ਇਹ ਕਹਿ ਕੇ ਆਪਣਾ ਪੱਲਾ ਝਾੜਨ ਦਾ ਯਤਨ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਕੇਸ ਵਿਚ ਕਾਰਵਾਈ ਕਰਨ ਵਾਸਤੇ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਸੀ।

ਉਹਨਾਂ ਪਰਗਟ ਸਿੰਘ ਨੂੰ ਸਵਾਲ ਕੀਤਾ ਕਿ ਜਦੋਂ ਚਾਰ ਡੀਜੀਪੀ ਅਤੇ ਚਾਰ ਬੀਓਆਈ ਮੁਖੀ ਤੇ ਤਿੰਨ ਏਜੀ ਬਦਲੇ ਜਾ ਸਕਦੇ ਸਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਐਨਡੀਪੀਐਸ ਕੇਸ ਦਰਜ ਕੀਤਾ ਜਾ ਸਕਦਾ ਸੀ ਤਾਂ ਸਰਕਾਰ ਕੋਲ ਬੇਅਦਬੀ ਕੇਸਾਂ ਦੀ ਪੈਰਵੀ ਦਾ ਸਮਾਂ ਕਿਵੇਂ ਨਹੀਂ ਸੀ?

Read Latest News and Breaking News at Daily Post TV, Browse for more News

Ad
Ad

Punjab District News