Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

ਚੰਡੀਗੜ੍ਹ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

ਚੰਡੀਗੜ੍ਹ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਸਾਬਕਾ ਸੈਨਿਕ ਨਿਗਮ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਭਗਤ ਨੇ ਪੈਸਕੋ ਦੀ ਪ੍ਰਗਤੀ, ਵਿੱਤੀ ਸਥਿਤੀ ਅਤੇ ਸਟਾਫ ਭਲਾਈ ਪਹਿਲਕਦਮੀਆਂ ਦਾ ਵਿਆਪਕ ਮੁਲਾਂਕਣ ਕੀਤਾ। ਮੀਟਿੰਗ ਸਾਬਕਾ ਸੈਨਿਕਾਂ ਲਈ ਸਥਾਈ ਨੌਕਰੀ ਦੇ ਮੌਕੇ ਪੈਦਾ ਕਰਨ ਵਿੱਚ ਪੈਸਕੋ ਦੀ ਭੂਮਿਕਾ ਨੂੰ ਵਧਾਉਣ ’ਤੇ ਕੇਂਦ੍ਰਿਤ ਰਹੀ।

ਮੀਟਿੰਗ ਦੌਰਾਨ, ਮੈਨਿਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਸੁਰੱਖਿਆ) ਐਸ.ਪੀ. ਸਿੰਘ ਨੇ ਮੰਤਰੀ ਨੂੰ ਚੱਲ ਰਹੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਸੁਰੱਖਿਆ ਗਾਰਡਾਂ ਦੀ ਤਨਖਾਹ, ਵਿਸ਼ੇਸ਼ ਸ਼੍ਰੇਣੀਆਂ ਅਧੀਨ ਤਨਖਾਹ ਸੋਧ ਲਈ ਪ੍ਰਸਤਾਵ, ਸਾਬਕਾ ਸੈਨਿਕਾਂ ਲਈ ਭਰਤੀ ਪ੍ਰਕਿਰਿਆ ਵਿੱਚ ਸੁਧਾਰ ਅਤੇ ਸਾਬਕਾ ਸੈਨਿਕਾਂ ਦੀ ਮੁੜ-ਭਰਤੀ ਉਮਰ ਸੀਮਾ ਨੂੰ 65 ਸਾਲ ਤੱਕ ਵਧਾਉਣ ਦੇ ਪ੍ਰਸਤਾਵ ਵਰਗੇ ਅਹਿਮ ਪਹਿਲੂ ਸ਼ਾਮਲ ਸਨ।

ਭਗਤ ਨੇ ਦੁਹਰਾਇਆ ਕਿ ਰਾਜ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਅਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

Read Latest News and Breaking News at Daily Post TV, Browse for more News

Ad
Ad

Punjab District News