Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਕੁਰੂਕਸ਼ੇਤਰ ਯੂਨੀਵਰਸਿਟੀ ‘ਚ ਸਰਸਵਤੀ ਨਦੀ ‘ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ, ਪਾਣੀ ਦੀ ਸਮੱਸਿਆ ਦੇ ਹੱਲ ‘ਤੇ ਵਿਚਾਰ ਚਰਚਾ

ਕੁਰੂਕਸ਼ੇਤਰ: ਕੁਰੂਕਸ਼ੇਤਰ ਯੂਨੀਵਰਸਿਟੀ ‘ਚ ਸਰਸਵਤੀ ਨਦੀ ‘ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦੀ ਸ਼ੁਰੂਆਤ ਹੋਈ, ਜਿਸ ‘ਚ ਸਰਸਵਤੀ ਨਦੀ ‘ਤੇ ਕੀਤੇ ਜਾ ਰਹੇ ਖੋਜ ਕਾਰਜਾਂ ‘ਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਇਸ ਸੈਮੀਨਾਰ ਵਿੱਚ ਮੁੱਖ ਮੰਤਰੀ ਦੇ ਓਐਸਡੀ ਭਾਰਤ ਭੂਸ਼ਣ ਭਾਰਤੀ, ਸਰਸਵਤੀ ਹੈਰੀਟੇਜ ਬੋਰਡ ਦੇ ਵਾਈਸ ਚੇਅਰਮੈਨ ਧੁੰਮਨ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਕੁਰੂਕਸ਼ੇਤਰ:

ਕੁਰੂਕਸ਼ੇਤਰ ਯੂਨੀਵਰਸਿਟੀ ‘ਚ ਸਰਸਵਤੀ ਨਦੀ ‘ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦੀ ਸ਼ੁਰੂਆਤ ਹੋਈ, ਜਿਸ ‘ਚ ਸਰਸਵਤੀ ਨਦੀ ‘ਤੇ ਕੀਤੇ ਜਾ ਰਹੇ ਖੋਜ ਕਾਰਜਾਂ ‘ਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਇਸ ਸੈਮੀਨਾਰ ਵਿੱਚ ਮੁੱਖ ਮੰਤਰੀ ਦੇ ਓਐਸਡੀ ਭਾਰਤ ਭੂਸ਼ਣ ਭਾਰਤੀ, ਸਰਸਵਤੀ ਹੈਰੀਟੇਜ ਬੋਰਡ ਦੇ ਵਾਈਸ ਚੇਅਰਮੈਨ ਧੁੰਮਨ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਸ਼ਮੂਲੀਅਤ ਕੀਤੀ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਓਐਸਡੀ ਭਾਰਤ ਭੂਸ਼ਣ ਭਾਰਤੀ ਨੇ ਕਿਹਾ ਕਿ ਸਰਸਵਤੀ ਨਦੀ ਦੇ ਮੁੜ ਸੁਰਜੀਤ ਹੋਣ ਨਾਲ ਧਰਮਨਗਰੀ ਦੇ ਡਾਰਕ ਜ਼ੋਨ ਵਿੱਚ ਪੈਂਦੇ ਇਲਾਕੇ ਵਿੱਚ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੈਮੀਨਾਰ ਤੋਂ ਆਉਣ ਵਾਲੀ ਪੀੜ੍ਹੀ ਨੂੰ ਸਰਸਵਤੀ ਨਦੀ ਦੀ ਮਹੱਤਤਾ ਬਾਰੇ ਜਾਣਕਾਰੀ ਮਿਲੇਗੀ।

ਭਾਰਤ ਭੂਸ਼ਣ ਭਾਰਤੀ ਨੇ ਅੱਗੇ ਕਿਹਾ ਕਿ ਸਰਸਵਤੀ ਸਿਰਫ਼ ਇੱਕ ਨਦੀ ਨਹੀਂ ਹੈ ਸਗੋਂ ਗਿਆਨ ਦੀ ਦੇਵੀ ਮੰਨੀ ਜਾਂਦੀ ਹੈ। ਧਾਰਮਿਕ ਗ੍ਰੰਥਾਂ ਵਿੱਚ ਜ਼ਿਕਰ ਆਉਂਦਾ ਹੈ ਕਿ ਰਿਸ਼ੀ ਅਤੇ ਮਹਾਰਿਸ਼ੀਆਂ ਨੇ ਸਰਸਵਤੀ ਨਦੀ ਦੇ ਕਿਨਾਰੇ ਵੇਦ, ਉਪਨਿਸ਼ਦ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਰਚਨਾ ਕੀਤੀ ਸੀ।

ਇਸ ਦੇ ਨਾਲ ਹੀ ਸਰਸਵਤੀ ਹੈਰੀਟੇਜ ਬੋਰਡ ਦੇ ਵਾਈਸ ਚੇਅਰਮੈਨ ਧੁੰਮਨ ਸਿੰਘ ਨੇ ਦੱਸਿਆ ਕਿ ਸਰਸਵਤੀ ਮਹੋਤਸਵ 4 ਫਰਵਰੀ ਤੱਕ ਜਾਰੀ ਰਹੇਗਾ ਅਤੇ ਇਸ ਉਤਸਵ ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News