Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ, 85 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ, 85 ਨਸ਼ਾ ਤਸਕਰ ਕਾਬੂ
Drug War In Punjab

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ।

ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 431 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News