Punjab Police drug smuggler arrested; ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਿਸਦੇ ਦੇ ਚਲਦੇ ਪੁਲਿਸ ਨੇ 4 ਨੌਜਵਾਨਾਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕੇ ਇਹ ਕਾਰਵਾਈ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਦੌਰਾਨ ਕੀਤੀ। ਜਾਣਕਾਰੀ ਮੁਤਾਬਿਕ ਇਨ੍ਹਾਂ ਨੌਜਵਾਨਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ ਅਤੇ ਇਹ ਨੌਜਵਾਨ ਪਾਕਿਸਤਾਨ ਦੇ ਨਸ਼ਾ ਸਮੱਗਲਰਾਂ ਦੇ ਨਿਰਦੇਸ਼ਾਂ ‘ਤੇ ਹੈਰੋਇਨ ਦੀ ਖੇਪ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਂਦੇ ਸਨ।
ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 4 ਨੌਜਵਾਨਾਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 4 ਨਾਬਾਲਗ ਹਨ ਅਤੇ ਇਹਨਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਹਨ ਅਤੇ ਹੁਣ ਇਹਨਾਂ ਵੱਲੋ ਕਈ ਵਾਰ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਵੀ ਮੰਗਵਾਏ ਗਏ ਸਨ । ਉਨ੍ਹਾਂ ਦਾ ਕਹਿਣਾ ਹੈ ਕਿ ਇਹਨਾਂ ਵਿੱਚੋਂ ਇੱਕ ਨੌਜਵਾਨ ਡੌਂਕੀ ਰਾਹੀਂ ਅਮਰੀਕਾ ਗਿਆ ਸੀ ਅਤੇ ਵਾਪਸ ਆਉਣ ਤੋਂ ਬਾਅਦ, ਉਸਨੇ ਹੈਰੋਇਨ ਦਾ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਹ ਕੰਮ ਨੌਜਵਾਨਾਂ ਨੇ ਕਿਰਾਏ ਦਾ ਘਰ ਲੈ ਕੇ ਕੀਤਾ ਸੀ ਅਤੇ ਡਿਲੀਵਰੀ ਦਾ ਕੰਮ ਵਟਸਐਪ ਰਾਹੀਂ ਕੀਤਾ ਜਾਂਦਾ ਸੀ। ਹੁਣ ਪੁਲਿਸ ਵੱਲੋਂ ਇਸ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਕੀਤਾ ਗਿਆ।