Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ– ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ– ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।


ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – “ਸਾਡੇ ਬਜ਼ੁਰਗ ਸਾਡਾ ਮਾਣ ਹਨ” ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।

ਡਾ. ਕੌਰ ਨੇ ਆਖਿਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।

Read Latest News and Breaking News at Daily Post TV, Browse for more News

Ad
Ad

Punjab District News