Police Busted Prostitution Racket; ਜੀਰਕਪੁਰ, ਪੁਲਿਸ ਨੇ ਹੋਟਲ ‘ਚ ਚਲਦੇ ਦੇਹ-ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼ ਕਰਦਿਆਂ ਦੇਹ ਵਪਾਰ ਦੇ ਦੋਸ਼ਾਂ ਤਹਿਤ ਦੋ ਹੋਟਲ ਸੰਚਾਲਕਾਂ ਖਿਲਾਫ ਮਾਮਲਾ ਦਰਜ ਕੀਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਸਬੰਧੀ ਅਤੇ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਜ਼ੀਰਕਪੁਰ ਪੁਲਿਸ ਵੱਲੋਂ ਹੋਟਲ ਅੰਬਾਨੀ ਪਟਿਆਲਾ ਰੋਡ ਜ਼ੀਰਕਪੁਰ ਦੇ ਸੰਚਾਲਕ ਸਦਾਮ ਅਤੇ ਹੋਟਲ ਏ ਕੇ ਗ੍ਰੈਂਡ ਦੇ ਸੰਚਾਲਕ ਪ੍ਰਮੋਦ ਤਿਵਾੜੀ ਖਿਲਾਫ ਇਮੋਰਲ ਟਰੈਫਿਕ ਐਕਟ ਦੀ 3, 4 ਅਤੇ 5 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਜੀਰਕਪੁਰ ਸਤਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਉਕਤ ਹੋਟਲ ਦੇ ਸੰਚਾਲਕ ਗੈਰ ਕਾਨੂੰਨੀ ਤਰੀਕੇ ਨਾਲ ਹੋਟਲ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰ ਰਹੇ ਹਨ ਅਤੇ ਗਾਹਕਾਂ ਨੂੰ ਲੜਕੀਆਂ ਸਪਲਾਈ ਕਰਕੇ ਮੋਟੀ ਰਕਮ ਵਸੂਲ ਕਰਦੇ ਹਨ। ਜਿਸ ਸਬੰਧੀ ਕਾਰਵਾਈ ਕਰਦੇ ਹੋਏ ਉਹਨਾਂ ਵੱਲੋਂ ਹੋਟਲ ਅੰਬਾਨੀ ਅਤੇ ਏਕੇ ਗੈਡ ਦੇ ਸੰਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।