Hyderabad; ਹੈਦਰਾਬਾਦ ਦੇ ਨਾਗੋਲੇ ਸਟੇਡੀਅਮ ਵਿੱਚ ਬੈਡਮਿੰਟਨ ਖੇਡਦੇ ਸਮੇਂ 25 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਖ਼ਬਰ ਸਾਹਮਣੇ ਆਈ ਹੈ। ਜਿਥੇ ਕਿ ਬੈਡਮਿੰਟਨ ਖੇਡਦੇ ਸਮੇਂ, ਰਾਕੇਸ਼ ਅਚਾਨਕ ਜ਼ਮੀਨ ‘ਤੇ ਡਿੱਗ ਪਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਗੁੰਡਲਾ ਰਾਕੇਸ਼ (25) ਵਜੋਂ ਹੋਈ ਹੈ, ਜੋ ਖੰਮਮ ਜ਼ਿਲ੍ਹੇ ਦੇ ਥੱਲਾਡਾ ਪਿੰਡ ਦੇ ਸਾਬਕਾ ਡਿਪਟੀ ਸਰਪੰਚ ਗੁੰਡਲਾ ਵੈਂਕਟੇਸ਼ਵਰਲੂ ਦਾ ਪੁੱਤਰ ਸੀ। ਰਾਕੇਸ਼ ਹੈਦਰਾਬਾਦ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ।

ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਜੁਲਾਈ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 381 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80...