Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ | ਨੋਵੀਂ ਪਾਤਸ਼ਾਹੀ ਦੀ ਵਰਸੋਈ ਮੌਕੇ ਵੱਡੀ ਸਫਾਈ ਮੁਹਿੰਮ ਦੀ ਸ਼ੁਰੂਆਤ

ਨਗਰੀ ਦਾ ਕੋਨਾ-ਕੋਨਾ ਲਿਸ਼ਕਾਇਆ ਜਾਵੇਗਾ: ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰਸ ਗੁਰਪੁਰਬ ਦੇ ਮੱਦੇਨਜ਼ਰ ਕੈਬਿਨਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।ਮੰਤਰੀ ਬੈਂਸ ਨੇ ਅਰਦਾਸ ਕਰਨ ਤੋਂ ਬਾਅਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਨੰਦਪੁਰ ਸਾਹਿਬ | ਨੋਵੀਂ ਪਾਤਸ਼ਾਹੀ ਦੀ ਵਰਸੋਈ ਮੌਕੇ ਵੱਡੀ ਸਫਾਈ ਮੁਹਿੰਮ ਦੀ ਸ਼ੁਰੂਆਤ

ਨਗਰੀ ਦਾ ਕੋਨਾ-ਕੋਨਾ ਲਿਸ਼ਕਾਇਆ ਜਾਵੇਗਾ: ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ

ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰਸ ਗੁਰਪੁਰਬ ਦੇ ਮੱਦੇਨਜ਼ਰ ਕੈਬਿਨਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।ਮੰਤਰੀ ਬੈਂਸ ਨੇ ਅਰਦਾਸ ਕਰਨ ਤੋਂ ਬਾਅਦ ਨੰਗੇ ਪੈਰ ਵਲੰਟੀਅਰਾਂ ਨਾਲ ਮਿਲ ਕੇ ਬਜ਼ਾਰਾਂ, ਗਲੀਆਂ ਅਤੇ ਸੜਕਾਂ ‘ਚ ਲੰਮਾ ਸਮਾਂ ਸਫਾਈ ਸੇਵਾ ਕਰਦੇ ਹੋਏ ਬੜੀ ਲਗਨ ਨਾਲ ਭਾਗ ਲਿਆ।

ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਜਿਸ ਧਰਤੀ ਤੋਂ ਨੌਵੇਂ ਪਾਤਸ਼ਾਹ ਨੇ ਜੁਲਮ ਵਿਰੁੱਧ ਅਵਾਜ਼ ਬੁਲੰਦ ਕੀਤੀ, ਉਥੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਲਈ ਨਗਰੀ ਦਾ ਹਰ ਕੋਨਾ ਚਮਕਦਾ ਹੋਣਾ ਚਾਹੀਦਾ ਹੈ। ਇਹ ਸਫਾਈ ਮੁਹਿੰਮ ਹਫਤਾਵਾਰੀ ਮੈਗਾ ਕੈਂਪੇਨ ਦੇ ਤਹਿਤ ਨਗਰ ਦੇ ਹਰ ਵਾਰਡ, ਗਲੀ ਅਤੇ ਮੁਹੱਲੇ ਤੱਕ ਲਿਆਂਦੀ ਜਾਵੇਗੀ।

ਸੇਵਾ ਦੀ ਭਾਵਨਾ ਨਾਲ ਚੱਲ ਰਹੀ ਮੁਹਿੰਮ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਮੁਹਿੰਮ ਕੋਈ ਰੁਟੀਨ ਐਕਟਿਵਿਟੀ ਨਹੀਂ, ਸਗੋਂ ਸੇਵਾ ਦੀ ਭਾਵਨਾ ਨਾਲ ਸ਼ੁਰੂ ਕੀਤੀ ਗਈ ਹੈ, ਜੋ ਗੁਰੂ ਸਾਹਿਬ ਦੀਆਂ ਬਾਨੀਆਂ ਤੇ ਸਿਧਾਂਤਾਂ ਨੂੰ ਅਮਲ ਵਿੱਚ ਲਿਆਉਂਦੀ ਹੈ।ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ, ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰੇ ਪਵਿੱਤਰ ਸ਼ਹਿਰ ਦੀ ਰਚਨਾ ‘ਚ ਆਪਣਾ ਯੋਗਦਾਨ ਪਾਉਣ।

ਪਵਿੱਤਰ ਅਸਥਾਨ ਤੇ ਵਿਸ਼ੇਸ਼ ਸਮਾਗਮ

ਉਨ੍ਹਾਂ ਯਾਦ ਕਰਵਾਇਆ ਕਿ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਨੌਵੇਂ ਪਾਤਸ਼ਾਹ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਏ ਸਨ ਅਤੇ ਜਿਸ ਥਾਂ ਉੱਤੇ ਸੰਸਕਾਰ ਹੋਇਆ, ਉਥੇ ਗੁਰਦੁਆਰਾ ਸੀਸ ਗੰਜ ਸਾਹਿਬ ਬਣਾਇਆ ਗਿਆ, ਜੋ ਕਿ ਹੁਣ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦਾ ਕੇਂਦਰ ਹੋਵੇਗਾ।

ਅੰਤ ਵਿੱਚ ਉਨ੍ਹਾਂ ਨੇ ਕਿਹਾ:
“ਸ੍ਰੀ ਅਨੰਦਪੁਰ ਸਾਹਿਬ ਖਾਲਸੇ ਦਾ ਜਨਮ ਅਸਥਾਨ ਹੈ, ਇਹ ਧਰਤੀ ਗੁਰੂ ਸਾਹਿਬਾਂ ਦੀ ਚਰਨ ਛੋਹ ਵਾਲੀ ਧਰਤੀ ਹੈ। ਇਸਨੂੰ ਸਾਫ਼-ਸੁਥਰਾ ਰੱਖਣਾ ਸਾਡਾ ਨੈਤਿਕ ਅਤੇ ਆਤਮਿਕ ਫਰਜ਼ ਹੈ।”

Read Latest News and Breaking News at Daily Post TV, Browse for more News

Ad
Ad

Punjab District News