Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਮੋਗਾ ਪੁਲਿਸ ਨੇ 21 ਸਾਲਾਂ ਨੌਜਵਾਨ ਨੂੰ ਇੱਕ ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab News: ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਮੋਗਾ ਸੀਆਈਏ ਸਟਾਫ ਦੇ ਏਐਸਆਈ ਸੁਖਵਿੰਦਰ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਹੁਲ ਨਾਮ ਦਾ ਇੱਕ ਨੌਜਵਾਨ ਆਪਣੇ ਬੁਲੇਟ ਮੋਟਰਸਾਈਕਲ ਨੰਬਰ ਪੀਬੀ 29 ਵਾਈ 3159 ‘ਤੇ ਕਿੱਲੀ ਚਾਹਲਾ ਤੋਂ ਚੂਹੜ ਚੱਕ ਪਿੰਡ ਜਾ ਰਿਹਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਨੂੰ ਹਿਰਾਸਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਗਾ ਪੁਲਿਸ ਨੇ 21 ਸਾਲਾਂ ਨੌਜਵਾਨ ਨੂੰ ਇੱਕ ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab News: ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਮੋਗਾ ਸੀਆਈਏ ਸਟਾਫ ਦੇ ਏਐਸਆਈ ਸੁਖਵਿੰਦਰ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਹੁਲ ਨਾਮ ਦਾ ਇੱਕ ਨੌਜਵਾਨ ਆਪਣੇ ਬੁਲੇਟ ਮੋਟਰਸਾਈਕਲ ਨੰਬਰ ਪੀਬੀ 29 ਵਾਈ 3159 ‘ਤੇ ਕਿੱਲੀ ਚਾਹਲਾ ਤੋਂ ਚੂਹੜ ਚੱਕ ਪਿੰਡ ਜਾ ਰਿਹਾ ਹੈ।

ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸਦੇ ਬੈਗ ਦੀ ਤਲਾਸ਼ੀ ਲਈ। ਪੁਲਿਸ ਪਾਰਟੀ ਨੇ ਉਸ ਦੇ ਬੈਗ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਨੌਜਵਾਨ ਨੂੰ ਉਸ ਦੇ ਬੁਲੇਟ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ ਅਤੇ ਐਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਉਹ ਨਸ਼ੀਲੇ ਪਦਾਰਥ ਵੇਚਣ ਦੇ ਕਾਰੋਬਾਰ ਵਿੱਚ ਸ਼ਾਮਲ ਹੈ। ਮੋਗਾ ਪੁਲਿਸ ਅੱਜ ਰਾਹੁਲ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਨੂੰ ਰਿਮਾਂਡ ‘ਤੇ ਲਵੇਗੀ ਅਤੇ ਰਾਹੁਲ ਦੇ ਪਿਛੋਕੜ ਬਾਰੇ ਜਾਣਕਾਰੀ ਇਕੱਠੀ ਕਰੇਗੀ।

ਇਹ ਜਾਣਕਾਰੀ ਮੋਗਾ ਦੇ ਐੱਸਪੀ ਸੰਦੀਪ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਸਾਂਝੀ ਕੀਤੀ। ਐੱਸਪੀ ਸੰਦੀਪ ਸਿੰਘ ਨੇ ਕਿਹਾ ਕਿ ਉਸ ਦੇ ਪੂਰੇ ਰਿਕਾਰਡ ਦੀ ਭਾਲ ਕੀਤੀ ਜਾਵੇਗੀ। ਪੁਲਿਸ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖਸ਼ੇਗੀ। ਨਸ਼ੀਲੇ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News