ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ। ਇਹ ਮੰਗ ਲੋਕ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਨੇ ਕੀਤੀ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹਾਦਤ ਦਿਵਸ 24 ਨਵੰਬਰ 2025 ਨੂੰ ਸ਼ਹੀਦੀ ਦਿਵਸ ਐਲਾਨ ਕੇ ਸਰਕਾਰੀ ਛੁੱਟੀ ਕੀਤੀ ਜਾਵੇ ਤਾਂ ਜੋ ਦੇਸ਼ ਉਹਨਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰ ਸਿਜਦਾ ਕਰ ਸਕੇ। ਆਸ ਕਰਦੀ ਹਾਂ ਕਿ ਕੇਂਦਰ ਸਰਕਾਰ ਇਸ ਮੰਗ ਨੂੰ ਪ੍ਰਵਾਨ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰੇਗੀ।

ਸੁਖਜਿੰਦਰ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ! ਇੱਕ ਘੰਟੇ ‘ਚ ਫਾਇਰਿੰਗ, ਐਮਪੀ ਨੇ ਪੋਸਟ ‘ਚ ਕਿਹਾ- NO GANGSTER CAN SHAKE ME!
Punjab Breaking News: ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦੀ ਖ਼ਬਰ ਨੇ ਪੰਜਾਬ 'ਚ ਡਰ ਦੇ ਮਾਹੌਲ 'ਚ ਵਾਧਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਐਮਪੀ ਰੰਧਾਵਾ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ ਹੈ। Threat to Sukhjinder Randhawa's Son: ਪੰਜਾਬ 'ਚ ਇਨ੍ਹਾਂ...