Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

Punjab: ਭਾਰਤ ਪੈਟਰੋਲੀਅਮ ਟੈਂਕਰ ਅਤੇ ਕਾਰ ਵਿੱਚ ਭਿਆਨਕ ਟੱਕਰ, ਦੋਵੇਂ ਵਾਹਨਾਂ ਨੂੰ ਮੌਕੇ ‘ਤੇ ਲੱਗੀ ਅੱਗ

ਅੰਮ੍ਰਿਤਸਰ, 30 ਜੁਲਾਈ 2025 –ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਇੱਕ ਪੈਟਰੋਲ ਟੈਂਕਰ ਟਰੱਕ ਦਾ ਟਾਇਰ ਅਚਾਨਕ ਫਟਣ ਕਾਰਨ ਵਾਹਨ ਬੇਕਾਬੂ ਹੋ ਗਿਆ ਅਤੇ ਸਾਹਮਣੋਂ ਆ ਰਹੀ ਕਾਰ ਨਾਲ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਮਗਰੋਂ ਕਾਰ ਰੈਲਿੰਗ ਨਾਲ ਜਾ ਟਕਰਾਈ ਅਤੇ ਫਿਰ ਉਸ ਨੂੰ ਅੱਗ ਲੱਗ ਗਈ। ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਅੰਮ੍ਰਿਤਸਰ, 30 ਜੁਲਾਈ 2025 –ਅੰਮ੍ਰਿਤਸਰ-ਜਲੰਧਰ ਹਾਈਵੇ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿੱਥੇ ਇੱਕ ਪੈਟਰੋਲ ਟੈਂਕਰ ਟਰੱਕ ਦਾ ਟਾਇਰ ਅਚਾਨਕ ਫਟਣ ਕਾਰਨ ਵਾਹਨ ਬੇਕਾਬੂ ਹੋ ਗਿਆ ਅਤੇ ਸਾਹਮਣੋਂ ਆ ਰਹੀ ਕਾਰ ਨਾਲ ਜਾ ਟਕਰਾਇਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਮਗਰੋਂ ਕਾਰ ਰੈਲਿੰਗ ਨਾਲ ਜਾ ਟਕਰਾਈ ਅਤੇ ਫਿਰ ਉਸ ਨੂੰ ਅੱਗ ਲੱਗ ਗਈ।

ਇਹ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਇਲਾਕੇ ਨੇੜੇ ਵਾਪਰੀ। ਚਸ਼ਮਦੀਦ ਗਵਾਹ ਦਵਿੰਦਰ ਸਿੰਘ ਨੇ ਦੱਸਿਆ ਕਿ ਟਰੱਕ ਜਲੰਧਰ ਵੱਲੋਂ ਆ ਰਿਹਾ ਸੀ ਅਤੇ ਜਿਵੇਂ ਹੀ ਜੰਡਿਆਲੇ ਨੇੜੇ ਪਹੁੰਚਿਆ, ਉਸਦਾ ਟਾਇਰ ਫੱਟ ਗਿਆ। ਬੇਕਾਬੂ ਹੋਏ ਟਰੱਕ ਨੇ ਉਲਟ ਸਾਈਡੋਂ ਆ ਰਹੀ ਬ੍ਰਿਜਾ ਕਾਰ ਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਕਾਰਨ ਕਾਰ ਰੈਲਿੰਗ ਨਾਲ ਜਾ ਟਕਰਾਈ ਅਤੇ ਅੱਗ ਲੱਗ ਗਈ।

ਕਾਰ ‘ਚ ਸਵਾਰ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

SHO ਜੰਡਿਆਲਾ ਨੇ ਪੁਸ਼ਟੀ ਕੀਤੀ ਹੈ ਕਿ ਹਾਦਸਾ ਹੁੰਦਲ ਪੈਟਰੋਲ ਪੰਪ ਨੇੜੇ ਵਾਪਰਿਆ, ਜਿੱਥੇ ਟਰੱਕ, ਜੋ ਕਿ ਜਲੰਧਰ ਤੋਂ ਤੇਲ ਲੈ ਕੇ ਆ ਰਿਹਾ ਸੀ, ਉਸਦਾ ਟਾਇਰ ਫੱਟ ਗਿਆ ਸੀ।

ਟੱਕਰ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਤਲਾਸ਼ ਜਾਰੀ ਹੈ।

ਮੌਕੇ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਪਹੁੰਚੀਆਂ, ਜਿਨ੍ਹਾਂ ਵੱਲੋਂ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ। ਹਾਲਾਤ ਦੀ ਨਜਾਕਤ ਦੇ ਮੱਦੇਨਜ਼ਰ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News