Firing Incident at Dasdoor-e-Tastar Shop: ਹਾਸਲ ਜਾਣਕਾਰੀ ਮੁਤਾਬਕ ਮੋਟਰਸਾਈਕਲ ‘ਤੇ ਆਏ 2 ਅਣਪਛਾਤੇ ਨੌਜਵਾਨਾਂ ਨੇ ਫਾਇਰਿੰਗ ਕੀਤੀ। ਜਿਸ ‘ਚ ਗਨੀਮਤ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
Fatehgarh Churian Shooting: ਫਤਿਹਗੜ ਚੂੜੀਆਂ ‘ਚ ਬਦਮਾਸ਼ਾਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਲਗਾਤਾਰ ਵਾਪਰ ਰਹੀਆਂ ਵਾਰਦਾਤਾਂ ਤੋਂ ਇੰਝ ਲੱਗਦਾ ਹੈ ਜਿਵੇਂ ਬਦਮਾਸ਼ਾਂ ਨੂੰ ਪੁਲਿਸ ਜਾਂ ਕਾਨੂੰਨ ਦਾ ਕੋਈ ਖ਼ੌਫ ਨਹੀਂ ਰਹਿ ਗਿਆ। ਤਾਜ਼ਾ ਮਾਮਲਾ ਫਤਿਹਗੜ੍ਹ ਚੂੜੀਆਂ ਦਾ ਹੈ। ਜਿੱਥੇ ਦਿਨ ਦਿਹਾੜੇ ਗੋਲੀ ਚਲਣ ਦੀ ਖ਼ਬਰ ਸਾਹਮਣੇ ਆਈ ਹੈ।
ਹਾਸਲ ਜਾਣਕਾਰੀ ਮੁਤਾਬਕ ਮੋਟਰਸਾਈਕਲ ‘ਤੇ ਆਏ 2 ਅਣਪਛਾਤੇ ਨੌਜਵਾਨਾਂ ਨੇ ਫਾਇਰਿੰਗ ਕੀਤੀ। ਜਿਸ ‘ਚ ਗਨੀਮਤ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰ ਇਸ ਹਮਲੇ ‘ਚ ਦਸਦੂਰ-ਏ-ਦਸਤਾਰ ਦੁਕਾਨ ‘ਤੇ ਲੱਗੀ ਗੋਲੀ ਨਾਲ ਦੁਕਾਨ ਦੇ ਸ਼ੀਸ਼ੇ ਟੁੱਟ ਗਏ।

ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਫਤਿਹਗੜ੍ਹ ਚੂੜੀਆਂ ਦੇ ਡੀਐਸਪੀ ਵਿਪਨ ਕੁਮਾਰ ਅਤੇ ਐਸਐਚਓ ਪ੍ਰਭਜੋਤ ਸਿੰਘ ਮੌਕੇ ’ਤੇ ਪਹੁੰਚੇ। ਜਿਨ੍ਹਾਂ ਨੇ ਦੁਕਾਨ ਮਾਲਕ ਪਰਮਿੰਦਰ ਸਿੰਘ ਕੋਲੋਂ ਜਾਣਕਾਰੀ ਲੈ ਵਾਰਦਾਤ ਦੀ ਜਾਂਚ ਸ਼ੁਰੂ ਕਰ ਦਿੱਤੀ।