Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

Pathankot News: ਲੱਦਾਖ ‘ਚ ਸ਼ਹੀਦ ਹੋਏ ਕਰਨਲ ਭਾਨੂ ਪ੍ਰਤਾਪ ਨੂੰ ਨਮ ਅੱਖਾਂ ਹੇਠ ਵਿਦਾਇਗੀ

Pathankot News: ਲੱਦਾਖ ਵਿੱਚ ਸ਼ਹੀਦ ਹੋਏ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਨੂੰ ਨਮ ਅੱਖਾਂ ਹੇਠ ਅੰਤਿਮ ਵਿਦਾਇਗੀ (Lieutenant Colonel Bhanu Pratap Singh Cremation) ਦਿੱਤੀ ਗਈ। ਭਾਨੂੰ ਪ੍ਰਤਾਪ ਨੂੰ ਉਨ੍ਹਾਂ ਦੇ ਭਰਾ ਨੇ ਪਠਾਨਕੋਟ ਦੇ ਚੱਕੀ ਪੁਲ ਨੇੜੇ ਸ਼ਮਸ਼ਾਨਘਾਟ ਵਿੱਚ ਚਿਖਾ ਵਿਖਾਈ। ਇਸ ਮੌਕੇ ਫੌਜ ਦੇ ਕਈ ਸੀਨੀਅਰ ਅਧਿਕਾਰੀਆਂ ਸਮੇਤ ਪਿੰਡ ਵਾਸੀ ਤੇ ਕੈਬਨਿਟ ਮੰਤਰੀ ਲਾਲਚੰਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Pathankot News: ਲੱਦਾਖ ‘ਚ ਸ਼ਹੀਦ ਹੋਏ ਕਰਨਲ ਭਾਨੂ ਪ੍ਰਤਾਪ ਨੂੰ ਨਮ ਅੱਖਾਂ ਹੇਠ ਵਿਦਾਇਗੀ

Pathankot News: ਲੱਦਾਖ ਵਿੱਚ ਸ਼ਹੀਦ ਹੋਏ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਨੂੰ ਨਮ ਅੱਖਾਂ ਹੇਠ ਅੰਤਿਮ ਵਿਦਾਇਗੀ (Lieutenant Colonel Bhanu Pratap Singh Cremation) ਦਿੱਤੀ ਗਈ। ਭਾਨੂੰ ਪ੍ਰਤਾਪ ਨੂੰ ਉਨ੍ਹਾਂ ਦੇ ਭਰਾ ਨੇ ਪਠਾਨਕੋਟ ਦੇ ਚੱਕੀ ਪੁਲ ਨੇੜੇ ਸ਼ਮਸ਼ਾਨਘਾਟ ਵਿੱਚ ਚਿਖਾ ਵਿਖਾਈ। ਇਸ ਮੌਕੇ ਫੌਜ ਦੇ ਕਈ ਸੀਨੀਅਰ ਅਧਿਕਾਰੀਆਂ ਸਮੇਤ ਪਿੰਡ ਵਾਸੀ ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੀ ਸ਼ਰਧਾਂਜਲੀ ਦੇਣ ਲਈ ਪਹੁੰਚੇ ਸਨ।

ਜਾਣਕਾਰੀ ਅਨੁਸਾਰ ਲੱਦਾਖ ਵਿੱਚ ਪਹਾੜ ਖਿਸਕਣ ਕਾਰਨ ਤੋਂ ਬਾਅਦ ਇੱਕ ਚੱਟਾਨ ਫੌਜੀ ਗੱਡੀ ਉਪਰ ਡਿੱਗ ਗਹੀ ਸੀ, ਜਿਸ ਵਿੱਚ ਪਠਾਨਕੋਟ ਦੇ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਮਨਕੋਟੀਆ ਅਤੇ ਗੁਰਦਾਸਪੁਰ ਦੇ ਨਾਇਕ ਦਲਜੀਤ ਸਿੰਘ ਸ਼ਹੀਦ ਹੋ ਗਏ ਸਨ, ਜਦਕਿ ਗੱਡੀ ਵਿੱਚ ਬੈਠੇ ਤਿੰਨ ਹੋਰ ਲੋਕ ਜ਼ਖਮੀ ਹੋ ਗਏ।

ਵੀਰਵਾਰ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਪਹੁੰਚੀ ਅਤੇ ਦੁਪਹਿਰ ਲਗਭਗ 3:00 ਵਜੇ ਪਠਾਨਕੋਟ ਦੇ ਚੱਕੀ ਪੁਲ ਨੇੜੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਭਾਨੂ ਪ੍ਰਤਾਪ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਭਰਾ ਨੇ ਕੀਤਾ, ਸੀਨੀਅਰ ਫੌਜੀ ਅਧਿਕਾਰੀ ਵੀ ਸ਼ਰਧਾਂਜਲੀ ਦੇ ਫੁੱਲ ਭੇਟ ਕਰਨ ਲਈ ਇੱਥੇ ਪਹੁੰਚੇ।

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੀ ਸਤਿਕਾਰ ਦੇ ਫੁੱਲ ਭੇਟ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇਸ ਪਰਿਵਾਰ ਦੇ ਨਾਲ ਖੜ੍ਹੀ ਹੈ। ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਉਸ ਦਾ ਹੱਲ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News