Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਣ ਦੀ ਪ੍ਰਕਿਰਿਆ ਪੂਰੀ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਨੇ 23 ਜੁਲਾਈ ਤੋਂ 15 ਅਗਸਤ ਤੱਕ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਰੱਕੀਆਂ, ਬਦਲੀਆਂ/ਐਡਜਸਟਮੈਂਟਾਂ ਅਤੇ ਤਰਸ ਦੇ ਅਧਾਰ ਤੇ ਨਿਯੁਕਤੀਆਂ ਲਈ ਵਿਸ਼ੇਸ਼ ਸ਼ਡਿਊਲ ਜਾਰੀ ਕੀਤਾ ਹੈ। ਇਸ ਤਹਿਤ, ਜਿਨ੍ਹਾਂ ਵਰਕਰਾਂ ਦੀ ਸੇਵਾ ਦੌਰਾਨ ਮੌਤ ਹੋ ਗਈ, ਉਨ੍ਹਾਂ ਦੇ ਆਸ਼ਰਤਾਂ ਨੂੰ ਨੌਕਰੀ ਦੇਣ ਲਈ 1 ਅਗਸਤ ਤੋਂ 8 ਅਗਸਤ ਤੱਕ ਕਾਰਵਾਈ ਹੋਵੇਗੀ, ਜਦਕਿ ਬਦਲੀਆਂ/ਐਡਜਸਟਮੈਂਟਾਂ 15 ਅਗਸਤ ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣਗੀਆਂ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਉਹਨਾਂ ਆਂਗਨਵਾੜੀ ਵਰਕਰਾਂ ਜਾਂ ਹੈਲਪਰਾਂ ਦੇ ਆਸ਼ਰਤਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ ਦਿੱਤਾ ਜਾ ਰਿਹਾ ਹੈ ਜੋ ਸੇਵਾ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋ ਗਏ ਹਨ ਜਾਂ ਜਾਨਲੇਵਾ ਬੀਮਾਰੀ ਕਾਰਨ ਅਸਮਰਥ ਹੋ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ, ਸੁਰੱਖਿਆ ਅਤੇ ਉਤਸ਼ਾਹ ਵਧਾਉਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਹ ਫੈਸਲੇ ਸਿਰਫ਼ ਪ੍ਰਸ਼ਾਸਨਿਕ ਨਹੀਂ ਸਗੋਂ ਮਨੁੱਖੀ ਹਮਦਰਦੀ, ਇਨਸਾਫ ਅਤੇ ਜ਼ਿੰਮੇਵਾਰ ਪ੍ਰਬੰਧਨ ਦੇ ਪ੍ਰਤੀਕ ਹਨ। ਸਰਕਾਰ ਹਮੇਸ਼ਾ ਆਪਣੇ ਫਰੰਟਲਾਈਨ ਕਰਮਚਾਰੀਆਂ ਦੀ ਸੇਵਾ ਦੀ ਕਦਰ ਕਰਦੀ ਹੈ ਅਤੇ ਉਹਨਾਂ ਦੇ ਹੱਕਾਂ ਦੀ ਪੂਰੀ ਰਾਖੀ ਕਰੇਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਖਾਲੀ ਅਸਾਮੀਆਂ ਦੇ ਇਸ਼ਤਿਹਾਰ 22 ਅਗਸਤ ਨੂੰ ਜਾਰੀ ਹੋਣਗੇ, ਜਦਕਿ ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਸਤੰਬਰ ਹੋਵੇਗੀ।ਉਨ੍ਹਾਂ ਕਿਹਾ ਕਿ ਭਰਤੀ ਦੀ ਪੂਰੀ ਪ੍ਰਕਿਰਿਆ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਹੋਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਜਾਂ ਭੇਦਭਾਵ ਦੀ ਗੂੰਜਾਇਸ਼ ਨਹੀਂ ਰਹੇਗੀ।

ਉਨ੍ਹਾਂ ਕਿਹਾ ਕਿ ਇਹਨਾਂ ਯਤਨਾਂ ਰਾਹੀਂ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਹੀ ਨਹੀਂ, ਸਗੋਂ ਹਰ ਵਰਗ ਦੀ ਮਹਿਲਾ ਅਤੇ ਬੱਚੇ ਦੀ ਜ਼ਿੰਦਗੀ ਵਿੱਚ ਸੁਧਾਰ ਲਿਆਉਣ ਲਈ ਬੁਨਿਆਦੀ ਪੱਧਰ ‘ਤੇ ਬਦਲਾਅ ਲਿਆ ਰਹੀ ਹੈ। ਇਹ ਕਦਮ ਸਿਰਫ਼ ਭਰਤੀਆਂ ਜਾਂ ਬਦਲੀਆਂ ਤੱਕ ਸੀਮਿਤ ਨਹੀਂ, ਸਗੋਂ ਇਕ ਸਮਾਜਿਕ ਵਚਨਬੱਧਤਾ ਦਾ ਹਿੱਸਾ ਹਨ, ਜੋ ਪੰਜਾਬ ਨੂੰ ਨਿਆਇਕ, ਹਮਦਰਦੀ ਅਤੇ ਵਿਕਸਿਤ ਸਮਾਜ ਵੱਲ ਲੈ ਜਾਂਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News