Pakistan Train Crash: ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਲਗਭਗ 30 ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸਲਾਮਾਬਾਦ ਐਕਸਪ੍ਰੈਸ ਰੇਲਗੱਡੀ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ, ਜਦੋਂ ਇਸ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਸਥਾਨਕ ਅਧਿਕਾਰੀਆਂ ਨੇ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ ਅਤੇ ਜ਼ਖਮੀਆਂ ਦੇ ਇਲਾਜ ਲਈ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਫਗਵਾੜਾ ਦੇ ਮਹੱਲਾ ਪਲਾਈ ਗੇਟ ‘ਚ ਘਰ ਅੰਦਰ ਹੋਈ ਗੋਲੀਬਾਰੀ, ਵਾਰਦਾਤ ਸੀਸੀਟੀਵੀ ‘ਚ ਕੈਦ
ਫਗਵਾੜਾ, 2 ਅਗਸਤ 2025 – ਫਗਵਾੜਾ ਦੇ ਮਹੱਲਾ ਪਲਾਈ ਗੇਟ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਘਰ ਵਿੱਚ ਦਾਖਲ ਹੋ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਗਣੀਮਤ ਰਹੀ ਕਿ ਇਸ ਵਾਰਦਾਤ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਤਰਾਂ ਦੇ ਮੁਤਾਬਕ, ਗੋਲੀਬਾਰੀ ਦੀ ਇਹ ਘਟਨਾ ਕੁਲਜੀਤ ਬਸਰਾ...