Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 10 ਹੋਰ ਜੱਜ

Punjab Haryana High Court: ਸੁਪਰੀਮ ਕੋਰਟ ਕਾਲਜ਼ੀਅਮ ਦੀ ਸਿਫ਼ਾਰਸ਼ ਤੋਂ ਬਾਅਦ ਰਾਸ਼ਟਰਪਤੀ ਨੇ ਅੱਜ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ, ਜਿਨ੍ਹਾਂ ਜੱਜਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ‘ਚ ਵਰਿੰਦਰ ਅਗਰਵਾਲ, ਮਨਦੀਪ ਪੰਨੂ, ਪ੍ਰਮੋਦ ਗੋਇਲ, ਸ਼ਾਲਿਨੀ ਸਿੰਘ ਨਾਗਪਾਲ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 10 ਹੋਰ ਜੱਜ

Punjab Haryana High Court: ਸੁਪਰੀਮ ਕੋਰਟ ਕਾਲਜ਼ੀਅਮ ਦੀ ਸਿਫ਼ਾਰਸ਼ ਤੋਂ ਬਾਅਦ ਰਾਸ਼ਟਰਪਤੀ ਨੇ ਅੱਜ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ, ਜਿਨ੍ਹਾਂ ਜੱਜਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ‘ਚ ਵਰਿੰਦਰ ਅਗਰਵਾਲ, ਮਨਦੀਪ ਪੰਨੂ, ਪ੍ਰਮੋਦ ਗੋਇਲ, ਸ਼ਾਲਿਨੀ ਸਿੰਘ ਨਾਗਪਾਲ, ਅਮਰਿੰਦਰ ਸਿੰਘ ਗਰੇਵਾਲ, ਸੁਭਾਸ਼ ਮੇਹਲਾ, ਸੂਰਿਆ ਪ੍ਰਤਾਪ ਸਿੰਘ, ਰੁਪਿੰਦਰਜੀਤ ਚਾਹਲ, ਅਰਾਧਨਾ ਸਾਹਨੀ ਅਤੇ ਯਸ਼ਵੀਰ ਸਿੰਘ ਰਾਠੌਰ ਦੇ ਨਾਂਅ ਸ਼ਾਮਿਲ ਹਨ।

ਰਾਸ਼ਟਰਪਤੀ ਵਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਹੁਣ ਇਕ-ਦੋ ਦਿਨਾਂ ਦੇ ਅੰਦਰ ਇਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀਆਂ ਕੁੱਲ 85 ਅਸਾਮੀਆਂ ਹਨ ਪਰ ਇਸ ਵੇਲੇ ਹਾਈ ਕੋਰਟ ਵਿਚ ਸਿਰਫ਼ 49 ਜੱਜ ਕੰਮ ਕਰ ਰਹੇ ਹਨ। ਇਨ੍ਹਾਂ ਦਸ ਜੱਜਾਂ ਦੀ ਨਿਯੁਕਤੀ ਤੋਂ ਬਾਅਦ ਹੁਣ ਹਾਈ ਕੋਰਟ ਵਿਚ ਜੱਜਾਂ ਦੀ ਗਿਣਤੀ 59 ਹੋ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News