Pong Dam water level; ਪੰਜਾਬ ਅਤੇ ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ ਪਿਛਲੇ 24 ਘੰਟਿਆਂ ਦੌਰਾਨ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ‘ਚ ਪਾਣੀ ਦਾ ਪੱਧਰ ਕਰੀਬ 4 ਫੁੱਟ ਵਧਿਆ ਹੈ। ਇਸ ਨਾਲ ਪੌਂਗ ਡੈਮ ‘ਚ ਪਾਣੀ ਦਾ ਪੱਧਰ 1859 ਫੁੱਟ ‘ਤੇ ਪਹੁੰਚ ਗਿਆ ਹੈ। ਬੀਬੀਐੱਮਬੀ ਅਧਿਕਾਰੀਆਂ ਨੇ ਦਿੱਤੀ ਜਾਣਕਾਰੀ ਅਨੁਸਾਰ ਪੌਂਗ ਡੈਮ ‘ਚ 1359.11 ਫੁੱਟ ਪਾਣੀ ਦਾ ਪੱਧਰ ਮਾਪਿਆ ਗਿਆ ਹੈ। ਲੰਘੇ ਕੱਲ੍ਹ ਤੋਂ ਮਾਹਾਰਾਣਾ ਪ੍ਰਤਾਪ ਸਾਗਰ ਝੀਲ ਦੇ ਕੈਚਮੈਂਟ ਏਰੀਏ ਵਿੱਚ ਲਗਾਤਾਰ ਭਰਵਾਂ ਮੀਂਹ ਪੈ ਰਿਹਾ ਹੈ। ਝੀਲ ‘ਚ ਪਾਣੀ ਦੀ ਆਮਦ 84,046 ਕਿਊਸਕ ਦਰਜ ਕੀਤੀ ਗਈ ਹੈ ਜਦਕਿ 9,934 ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੌਂਗ ਡੈਮ ਦੀ ਕੁੱਲ ਸਮਰੱਥਾ ਅਨੁਸਾਰ 1405 ਫੁੱਟ ਤੱਕ ਪਾਣੀ ਵਧਾਇਆ ਜਾ ਸਕਦਾ ਹੈ। ਇਸਤੋਂ ਵੱਧ ਪਾਣੀ ਆਉਣਾ ਕੋਈ ਵੱਡਾ ਖ਼ਤਰਾ ਪੈਦਾ ਕਰ ਸਕਦਾ ਹੈ।

ਫਗਵਾੜਾ ਦੇ ਮਹੱਲਾ ਪਲਾਈ ਗੇਟ ‘ਚ ਘਰ ਅੰਦਰ ਹੋਈ ਗੋਲੀਬਾਰੀ, ਵਾਰਦਾਤ ਸੀਸੀਟੀਵੀ ‘ਚ ਕੈਦ
ਫਗਵਾੜਾ, 2 ਅਗਸਤ 2025 – ਫਗਵਾੜਾ ਦੇ ਮਹੱਲਾ ਪਲਾਈ ਗੇਟ ਇਲਾਕੇ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਘਰ ਵਿੱਚ ਦਾਖਲ ਹੋ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਗਣੀਮਤ ਰਹੀ ਕਿ ਇਸ ਵਾਰਦਾਤ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਤਰਾਂ ਦੇ ਮੁਤਾਬਕ, ਗੋਲੀਬਾਰੀ ਦੀ ਇਹ ਘਟਨਾ ਕੁਲਜੀਤ ਬਸਰਾ...