Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

African swine: ਪਟਿਆਲਾ ‘ਚ ਪਿੱਗ ਫਾਰਮ ‘ਚ ਸਾਹਮਣੇ ਆਇਆ ਅਫਰੀਕਨ ਸਵਾਈਨ ਬੁਖਾਰ, ਰਵਾਸ ਬ੍ਰਾਹਮਣਾਂ ਨੂੰ ਲਾਗ ਵਾਲਾ ਖੇਤਰ ਐਲਾਨਿਆ

African swine: ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਦੇ ਸੂਰਾਂ ਵਿੱਚ ਅਫਰੀਕਨ ਸਵਾਈਨ ਬੁਖ਼ਾਰ (ਏ.ਐਸ.ਐਫ) ਦੀ ਬਿਮਾਰੀ ਦੀ ਰਿਪੋਰਟ ਆਉਣ ‘ਤੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਰਵਾਸ ਬ੍ਰਹਮਣਾਂ ਨੂੰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਰਾਹੀਂ ਲਾਗ ਵਾਲਾ ਖੇਤਰ ਐਲਾਨਿਆ ਗਿਆ ਹੈ। ਇਸ ਸੰਬੰਧੀ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
African swine: ਪਟਿਆਲਾ ‘ਚ ਪਿੱਗ ਫਾਰਮ ‘ਚ ਸਾਹਮਣੇ ਆਇਆ ਅਫਰੀਕਨ ਸਵਾਈਨ ਬੁਖਾਰ, ਰਵਾਸ ਬ੍ਰਾਹਮਣਾਂ ਨੂੰ ਲਾਗ ਵਾਲਾ ਖੇਤਰ ਐਲਾਨਿਆ

African swine: ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਦੇ ਸੂਰਾਂ ਵਿੱਚ ਅਫਰੀਕਨ ਸਵਾਈਨ ਬੁਖ਼ਾਰ (ਏ.ਐਸ.ਐਫ) ਦੀ ਬਿਮਾਰੀ ਦੀ ਰਿਪੋਰਟ ਆਉਣ ‘ਤੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਰਵਾਸ ਬ੍ਰਹਮਣਾਂ ਨੂੰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਰਾਹੀਂ ਲਾਗ ਵਾਲਾ ਖੇਤਰ ਐਲਾਨਿਆ ਗਿਆ ਹੈ। ਇਸ ਸੰਬੰਧੀ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਤੁਰੰਤ ਪ੍ਰਭਾਵ ਨਾਲ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ।

31 ਜੁਲਾਈ ਤੋਂ 30 ਸਤੰਬਰ 2025 ਤੱਕ ਲਾਗੂ ਪਾਬੰਦੀਆਂ ਮੁਤਾਬਕ ਪ੍ਰਭਾਵਿਤ ਇਲਾਕੇ ਵਿੱਚੋਂ ਜਿੰਦਾ/ ਮ੍ਰਿਤਕ ਸੂਰ (ਜੰਗਲੀ ਸੂਰ ਵੀ) , ਸੂਰ ਦਾ ਮੀਟ, ਫੀਡ, ਫਾਰਮ ਨਾਲ ਸਬੰਧਤ ਸਮਾਨ/ਮਸ਼ੀਨਰੀ ਦੀ ਪ੍ਰਭਾਵਿਤ ਇਲਾਕੇ ਤੋਂ ਬਾਹਰ ਜਾ ਬਾਹਰਲੇ ਇਲਾਕੇਂ ਤੋਂ ਪ੍ਰਭਾਵਿਤ ਇਲਾਕੇ ਵਿਚ ਲਿਜਾਣ ‘ਤੇ ਪੂਰਨ ਰੋਕ ਲਗਾਈ ਗਈ ਹੈ।

ਏਡੀਸੀ ਵਲੋਂ ਜਾਰੀ ਹੁਕਮਾਂ ਅਨੁਸਾਰ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਉਰਿਟੀ ਐਨੀਮਲ ਡਿਸੀਜਸ ਭੋਪਾਲ ਵੱਲੋਂ ਜਾਰੀ ਰਿਪੋਰਟਾਂ ਦੇ ਅਧਾਰ ‘ਤੇ ਪਿੰਡ ਰਵਾਸ ਬ੍ਰਹਮਣਾਂ ਵਿਚ ਆਏ ਕੇਸ ਦੇ ਮੱਦੇਨਜ਼ਰ, ਬਿਮਾਰੀ ਦੇ ਕੇਂਦਰ ਤੋਂ 0 ਤੋਂ 1 ਕਿਲੋਮੀਟਰ ਤੱਕ ਦੇ ਖੇਤਰ ਨੂੰ ਲਾਗ ਵਾਲਾ (ਇਨਫੈਕਟਿਡ ਜ਼ੋਨ) ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਖੇਤਰ ਨੂੰ ਨਿਗਰਾਨੀ ਜ਼ੋਨ ਐਲਾਨ ਕੀਤਾ ਗਿਆ ਹੈ। ਇਨ੍ਹਾਂ ਜ਼ੋਨਾਂ ਵਿੱਚ ਵਧੇਰੇ ਸਰਵੇਖਣ, ਨਿਗਰਾਨੀ ਅਤੇ ਸੰਭਾਵਿਤ ਕਾਰਵਾਈ ਲਈ ਜ਼ਿਲ੍ਹਾ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।

ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਅਤੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਸਹਿਯੋਗ ਦੇਣ। ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News