Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪਿੰਡ ਹੇਰਾਂ ਦੇ ਫੌਜੀ ਨਾਇਕ ਗੁਰਪ੍ਰੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ

Punjab News: ਪਿੰਡ ਹੇਰਾਂ ਦੇ 35 ਸਾਲਾ ਫੌਜੀ ਜਵਾਨ ਨਾਇਕ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਹਰਪਾਲ ਸਿੰਘ, ਦੀ ਅੰਬਾਲਾ ਵਿਖੇ ਭਾਰਤੀ ਫੌਜ ਦੀ ਬੰਗਾਲ ਇੰਜੀਨੀਅਰ 65 ਬ੍ਰਿਜ ਵਿਚ ਡਿਊਟੀ ਨਿਭਾਉਂਦੇ ਸਮੇਂ ਸਵੇਰੇ 2:45 ਵਜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 16 ਸਾਲ ਤੋਂ ਦੇਸ਼ ਦੀ ਸੇਵਾ ਵਿਚ ਸਮਰਪਿਤ ਇਹ ਬਹਾਦਰ ਜਵਾਨ ਇਸੇ ਵਰ੍ਹੇ 31 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਿੰਡ ਹੇਰਾਂ ਦੇ ਫੌਜੀ ਨਾਇਕ ਗੁਰਪ੍ਰੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ

Punjab News: ਪਿੰਡ ਹੇਰਾਂ ਦੇ 35 ਸਾਲਾ ਫੌਜੀ ਜਵਾਨ ਨਾਇਕ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਹਰਪਾਲ ਸਿੰਘ, ਦੀ ਅੰਬਾਲਾ ਵਿਖੇ ਭਾਰਤੀ ਫੌਜ ਦੀ ਬੰਗਾਲ ਇੰਜੀਨੀਅਰ 65 ਬ੍ਰਿਜ ਵਿਚ ਡਿਊਟੀ ਨਿਭਾਉਂਦੇ ਸਮੇਂ ਸਵੇਰੇ 2:45 ਵਜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 16 ਸਾਲ ਤੋਂ ਦੇਸ਼ ਦੀ ਸੇਵਾ ਵਿਚ ਸਮਰਪਿਤ ਇਹ ਬਹਾਦਰ ਜਵਾਨ ਇਸੇ ਵਰ੍ਹੇ 31 ਅਗਸਤ ਨੂੰ ਫੌਜ ਤੋਂ ਸੇਵਾ-ਮੁਕਤ ਹੋਣ ਵਾਲਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਗੁਰਪ੍ਰੀਤ ਸਿੰਘ ਦੀ ਅਚਾਨਕ ਵਿਛੋੜੇ ਦੀ ਖ਼ਬਰ ਨੇ ਪਿੰਡ ਹੇਰਾਂ, ਨੇੜਲੇ ਇਲਾਕਿਆਂ ਅਤੇ ਸਮੁੱਚੇ ਖੇਤਰ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਗਰੀਬ ਪਰਿਵਾਰ ਨਾਲ ਸਬੰਧਿਤ ਗੁਰਪ੍ਰੀਤ ਸਿੰਘ ਦੇ ਅਕਾਲ ਚਲਾਣੇ ਨਾਲ ਉਸ ਦੀ ਪਤਨੀ ਗੁਰਪ੍ਰੀਤ ਕੌਰ, ਛੋਟੀ ਬੇਟੀ ਅਵਨੀਤ ਕੌਰ, ਮਾਤਾ ਜਸਵਿੰਦਰ ਕੌਰ, ਭਰਾ ਅਤੇ ਸਮੁੱਚਾ ਰਿਸ਼ਤੇਦਾਰੀ ਵਰਗ ਗਹਿਰੇ ਦੁੱਖ ਵਿਚ ਡੁੱਬ ਗਿਆ। ਪਿੰਡ ਵਾਸੀਆਂ ਅਤੇ ਸਾਥੀਆਂ ਨੇ ਗੁਰਪ੍ਰੀਤ ਸਿੰਘ ਦੀ ਦੇਸ਼ ਪ੍ਰਤੀ ਸਮਰਪਣ ਅਤੇ ਸਾਦਗੀ ਭਰੀ ਸ਼ਖਸੀਅਤ ਨੂੰ ਯਾਦ ਕਰਦਿਆਂ ਅੱਥਰੂਆਂ ਨਾਲ ਸ਼ਰਧਾਂਜਲੀ ਦਿੱਤੀ। ਇਸ ਦੁਖਦਾਈ ਘਟਨਾ ਨੇ ਸਾਰੇ ਖੇਤਰ ਨੂੰ ਸਦਮੇ ਵਿਚ ਪਾ ਦਿੱਤਾ, ਜਿਸ ਨਾਲ ਇਕ ਬਹਾਦਰ ਸਪੂਤ ਦੇ ਜਾਣ ਦਾ ਅਫ਼ਸੋਸ ਹਰ ਪਾਸੇ ਵੇਖਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News