Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ ਬਾਹੋਨਾ ਰੋਡ ਦੇ 100 ਤੋਂ ਵੱਧ ਪਰਿਵਾਰ ‘ਆਮ ਆਦਮੀ ਪਾਰਟੀ’ ਵਿੱਚ ਹੋਏ ਸ਼ਾਮਲ

100 families join Aam Aadmi Party: ਮੋਗਾ ਦੇ ਬਾਹੋਨਾ ਰੋਡ ਖੇਤਰ ਵਿੱਚੋਂ Congress ਅਤੇ Akali Dal ਨੂੰ ਛੱਡ ਕੇ ਲਗਭਗ 100 ਪਰਿਵਾਰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਹਨ। ਇਹ ਪਰਿਵਾਰ ਆਪ ਦੀ ਸਰਕਾਰ ਅਤੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਪਾਰਟੀ ਨਾਲ ਜੁੜੇ ਹਨ। ਡਾ. ਅਮਨਦੀਪ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

100 families join Aam Aadmi Party: ਮੋਗਾ ਦੇ ਬਾਹੋਨਾ ਰੋਡ ਖੇਤਰ ਵਿੱਚੋਂ Congress ਅਤੇ Akali Dal ਨੂੰ ਛੱਡ ਕੇ ਲਗਭਗ 100 ਪਰਿਵਾਰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋ ਗਏ ਹਨ। ਇਹ ਪਰਿਵਾਰ ਆਪ ਦੀ ਸਰਕਾਰ ਅਤੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਪਾਰਟੀ ਨਾਲ ਜੁੜੇ ਹਨ।

ਡਾ. ਅਮਨਦੀਪ ਅਰੋੜਾ ਨੇ ਕੀਤਾ ਪਾਰਟੀ ‘ਚ ਸ਼ਾਮਿਲ

ਬੀਤੀ ਸ਼ਾਮ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਸਾਰੇ ਪਰਿਵਾਰਾਂ ਨੂੰ ‘ਆਮ ਆਦਮੀ ਪਾਰਟੀ’ ਵਿੱਚ ਰਵਾਇਤੀ ਸਰੋਪੇ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ 24 ਘੰਟੇ ਮੋਗਾ ਵਾਸੀਆਂ ਦੀ ਸੇਵਾ ਲਈ ਹਾਜ਼ਰ ਹਨ ਅਤੇ ਹਰ ਦੁੱਖ-ਸੁੱਖ ‘ਚ ਇੱਕ ਪਰਿਵਾਰਕ ਮੈਂਬਰ ਵਾਂਗ ਉਨ੍ਹਾਂ ਦੇ ਨਾਲ ਖੜੇ ਹਨ।

ਭਾਰੀ ਮੀਂਹ ‘ਚ ਵਿਧਾਇਕ ਨੇ ਕੀਤੀ ਮਦਦ

ਗੋਰਤਲਬ ਹੈ ਕਿ ਹਾਲ ਹੀ ਵਿੱਚ ਮੋਗਾ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਬਾਹੋਨਾ ਰੋਡ ‘ਚ ਡਰੇਨ ਓਵਰਫਲੋ ਹੋਣ ਨਾਲ ਬੱਸਤੀ ਵਿੱਚ ਪਾਣੀ ਭਰ ਗਿਆ ਸੀ। ਇਸ ਸਮੇਂ ਡਾ. ਅਮਨਦੀਪ ਕੌਰ ਅਰੋੜਾ ਨੇ ਖ਼ੁਦ ਮੌਕੇ ‘ਤੇ ਪਹੁੰਚ ਕੇ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਨੇ:

  • ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ,
  • ਨਗਰ ਨਿਗਮ ਦੀ ਟੀਮ ਲਗਾ ਕੇ ਪਾਣੀ ਖਿੱਚਵਾਇਆ,
  • ਨੁਕਸਾਨੀਗ੍ਰਸਤ ਘਰਾਂ ਦੀ ਮੁਰੰਮਤ ਲਈ ਸਰਕਾਰੀ ਮਦਦ ਦਿਲਵਾਉਣ ਵਾਸਤੇ ਪਟਵਾਰੀ ਅਤੇ ਤਹਿਸੀਲਦਾਰ ਰਾਹੀਂ ਸਰਵੇ ਕਰਵਾਇਆ।

ਬਸਤੀ ਵਾਸੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਤਤਕਾਲ ਕਾਰਵਾਈ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਦੇਖੀ ਗਈ। ਇਸੇ ਕਾਰਨ ਉਨ੍ਹਾਂ ਨੇ ਆਪਣਾ ਭਰੋਸਾ ਆਮ ਆਦਮੀ ਪਾਰਟੀ ‘ਤੇ ਜਤਾਇਆ ਅਤੇ ਉਨ੍ਹਾਂ ਦੀ ਨੀਤੀ-ਰਣਨੀਤੀ ਨਾਲ ਜੁੜਨ ਦਾ ਫੈਸਲਾ ਕੀਤਾ।

ਅੰਤ ਵਿੱਚ ਵਿਧਾਇਕ ਨੇ ਕਿਹਾ…

ਡਾ. ਅਮਨਦੀਪ ਅਰੋੜਾ ਨੇ ਆਖਰੀ ਵਿੱਚ ਕਿਹਾ ਕਿ ਜੋ ਲੋਕ ਅੱਜ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਿਲ ਹੋਏ ਹਨ, ਉਨ੍ਹਾਂ ਨੂੰ ਪੂਰਾ ਸਨਮਾਨ ਅਤੇ ਹੱਕ ਦਿੱਤਾ ਜਾਵੇਗਾ। ਇਹ ਸਿਰਫ ਪਾਰਟੀ ਨਹੀਂ, ਇੱਕ ਪਰਿਵਾਰ ਹੈ ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News