ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅੱਜ ਬਠਿੰਡਾ ਵਿਖੇ ਇੱਕ ਪ੍ਰਦਰਸ਼ਨ ਦੌਰਾਨ ਅਚਾਨਕ ਸਿਹਤ ਖ਼ਰਾਬ ਹੋ ਗਈ। ਉਹ ਲੈਂਡ ਪੁਲਿੰਗ ਨੀਤੀ ਦੇ ਵਿਰੋਧ ਵਿੱਚ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਸਨ।
ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਨਾਲ ਮੌਜੂਦ ਵਰਕਰਾਂ ਨੇ ਉਨ੍ਹਾਂ ਨੂੰ ਚੁੱਕ ਕੇ ਗੱਡੀ ਵਿੱਚ ਬਿਠਾਇਆ ਅਤੇ ਤੁਰੰਤ ਹਸਪਤਾਲ ਲੈ ਗਏ। ਉਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।