Punjab Weather Alert: ਸੂਬੇ ‘ਚ 1 ਫਰਵਰੀ ਤੋਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ ਸੀ, ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਪਾਕਿਸਤਾਨ ਖੇਤਰ ਵਿੱਚ ਬਣਿਆ ਹੋਇਆ ਹੈ।
Western Disturbance active in Punjab: ਪੰਜਾਬ ‘ਚ ਮੌਸਮ ਵਿਭਾਗ ਨੇ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਖੇਤਰਾਂ ‘ਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਫਿਲਹਾਲ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਆਉਣ ਵਾਲੇ ਕੁਝ ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅੱਜ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਕਾਰਨ ਮੌਸਮ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਮੰਨਿਏ ਤਾਂ ਅੱਜ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਮੀਦ ਹੈ ਕਿ ਇੱਥੇ ਸੰਘਣੀ ਧੁੰਦ ਹੋਵੇਗੀ। ਇਸ ਦੇ ਨਾਲ ਹੀ ਮਾਲਵਾ ਖੇਤਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਅੱਜ ਐਕਟਿਵ ਰਹੇਗਾ ਵੈਸਟਰਨ ਡਿਸਟਰਬੈਂਸ
ਦੱਸ ਦਈਏ ਕਿ ਸੂਬੇ ‘ਚ 1 ਫਰਵਰੀ ਤੋਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਇਆ ਸੀ, ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਪਾਕਿਸਤਾਨ ਖੇਤਰ ਵਿੱਚ ਬਣਿਆ ਹੋਇਆ ਹੈ। ਜਦੋਂਕਿ ਇੱਕ ਹੋਰ ਸਰਕੂਲੇਸ਼ਨ ਰਾਜਸਥਾਨ ਬਾਰਡਰ ‘ਤੇ ਵੀ ਹੈ। ਇਹੀ ਕਾਰਨ ਹੈ ਕਿ ਸੂਬੇ ‘ਚ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਜਿਸ ਤੋਂ ਬਾਅਦ 5 ਫਰਵਰੀ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਭਲਕੇ 4 ਫਰਵਰੀ ਅਤੇ 5 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।