Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਚੰਡੀਗੜ੍ਹ– ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ। ਹਰਜੋਤ ਸਿੰਘ ਬੈਂਸ ਨੇ […]
ਲੇਖਕ : ਪ੍ਰਕਾਸ਼ਿਤ: 
814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ
Harjot Bains

ਚੰਡੀਗੜ੍ਹ– ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ ਦੇ ਦੋ ਲੈਕਚਰਾਰ ਸ਼ਾਮਲ ਹਨ।

ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜਨੂੰਨ ਨਾਲ ਨੌਜਵਾਨਾਂ, ਜਿਨ੍ਹਾਂ ਨੇ ਅੱਗੇ ਚੱਲ ਕੇ ਦੇਸ਼ ਦੀ ਅਗਵਾਈ ਕਰਨੀ ਹੈ, ਨੂੰ ਇਸੇ ਤਰ੍ਹਾਂ ਪ੍ਰੇਰਿਤ ਅਤੇ ਸਿੱਖਿਅਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਕਰੀਅਰ ਵਿੱਚ ਇਹ ਵਾਧਾ ਉਨ੍ਹਾਂ ਨੂੰ ਆਪਣੇ ਲੰਮੇ ਤਜਰਬੇ ਅਤੇ ਦ੍ਰਿੜ੍ਹ ਵਚਨਬੱਧਤਾ ਨਾਲ ਵਿਦਿਆਰਥੀਆਂ ਦੇ ਬੌਧਿਕ ਅਤੇ ਨਿੱਜੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਪ੍ਰੇਰਿਤ ਕਰੇਗਾ।

ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਇੱਕ ਅਜਿਹਾ ਵਿਦਿਅਕ ਮਾਹੌਲ ਸਿਰਜਣ ਲਈ ਵਚਨਬੱਧ ਹੈ ਜੋ ਵਿਦਿਆਰਥੀਆਂ ਦੀ ਸਫ਼ਲਤਾ ਅਤੇ ਸਿੱਖਿਅਕਾਂ ਦੇ ਪੇਸ਼ੇਵਰ ਵਿਕਾਸ ਦੋਵਾਂ ਲਈ ਅਨੁਕੂਲ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਤਰੱਕੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਅਨੁਸਾਰ ਇੱਕ ਮਜ਼ਬੂਤ ਵਿਦਿਅਕ ਢਾਂਚਾ ਬਣਾਉਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹਨ।

Read Latest News and Breaking News at Daily Post TV, Browse for more News

Ad
Ad

Punjab District News