Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

BJP ਸਪੱਸ਼ਟ ਕਰੇ ਕਿ ਕਿਸਾਨਾਂ ਬਾਰੇ PM ਮੋਦੀ ਦਾ ਬਿਆਨ ਕਿਸ ਸੰਦਰਭ ਵਿੱਚ ਹੈ – ਨੀਲ ਗਰਗ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਵਿੱਚ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਬਿਆਨ ‘ਤੇ ਸਵਾਲ ਉਠਾਉਂਦਿਆਂ ਇਸ ਬਿਆਨ ਨੂੰ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲ ਦੱਸਿਆ। ‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਪ੍ਰਧਾਨ […]
ਲੇਖਕ : ਪ੍ਰਕਾਸ਼ਿਤ: 
BJP ਸਪੱਸ਼ਟ ਕਰੇ ਕਿ ਕਿਸਾਨਾਂ ਬਾਰੇ PM ਮੋਦੀ ਦਾ ਬਿਆਨ ਕਿਸ ਸੰਦਰਭ ਵਿੱਚ ਹੈ – ਨੀਲ ਗਰਗ
Neel Garg

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਵਿੱਚ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਬਿਆਨ ‘ਤੇ ਸਵਾਲ ਉਠਾਉਂਦਿਆਂ ਇਸ ਬਿਆਨ ਨੂੰ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲ ਦੱਸਿਆ।

‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਬਾਰੇ ਬਿਆਨ ਦੇ ਸੰਦਰਭ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਪੁੱਛਿਆ ਕਿ ਕੀ ਇਹ ਬਿਆਨ ਅਮਰੀਕਾ ਨਾਲ ਵਪਾਰਕ ਸਮਝੌਤਾ ਨਾ ਕਰਨ ਬਾਰੇ ਹੈ ਜਾਂ ਇਹ ਸਿਰਫ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨਾਂ ਦਾ ਜਵਾਬੀ ਪ੍ਰਤੀਕਰਮ ਹੈ।

ਨੀਲ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀ ਭਲਾਈ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਨੇ ਆਪਣੇ ਵਾਅਦੇ ਅਨੁਸਾਰ ਅੱਜ ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਕੀਤੀ। ਕਾਲੇ ਖੇਤੀਬਾੜੀ ਕਾਨੂੰਨ ਵਾਪਸ ਲੈਂਦੇ ਸਮੇਂ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੇਣਗੇ, ਪਰ ਅੱਜ ਤੱਕ ਇਹ ਕਾਨੂੰਨ ਹੀ ਨਹੀਂ ਬਣਿਆ। ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਵੀ ਗੱਲ ਕੀਤੀ ਪਰ ਉਸ ਨੂੰ ਵੀ ਪੂਰਾ ਨਹੀਂ ਕੀਤਾ, ਫਿਰ ਅਸੀਂ ਕਿਵੇਂ ਵਿਸ਼ਵਾਸ ਕਰ ਸਕਦੇ ਹਾਂ ਕਿ ਉਹ ਕਿਸਾਨਾਂ ਦੀ ਭਲਾਈ ਚਾਹੁੰਦੇ ਹਨ?

Read Latest News and Breaking News at Daily Post TV, Browse for more News

Ad
Ad

Punjab District News