Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Punjab Bus Strike: ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆ ਲਈ ਵੱਡੀ ਖ਼ਬਰ, ਠੇਕਾ ਮੁਲਾਜ਼ਮਾਂ ਨੇ 13 ਅਗਸਤ ਤੱਕ ਹੜਤਾਲ ਕੀਤੀ ਮੁਲਤਵੀ

Punjab Bus Strike News: ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਦੁਪਹਿਰ 2 ਵਜੇ ਹੜਤਾਲ ਕੀਤੀ। ਕੱਲ੍ਹ ਰੱਖੜੀ ਦਾ ਤਿਉਹਾਰ ਹੋਣ ਕਾਰਨ ਸੂਬੇ ਭਰ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਸਰਕਾਰ ਨੇ ਲਗਭਗ 1 ਘੰਟਾ 50 ਮਿੰਟ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab Bus Strike: ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆ ਲਈ ਵੱਡੀ ਖ਼ਬਰ, ਠੇਕਾ ਮੁਲਾਜ਼ਮਾਂ ਨੇ 13 ਅਗਸਤ ਤੱਕ ਹੜਤਾਲ ਕੀਤੀ ਮੁਲਤਵੀ

Punjab Bus Strike News: ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਦੁਪਹਿਰ 2 ਵਜੇ ਹੜਤਾਲ ਕੀਤੀ। ਕੱਲ੍ਹ ਰੱਖੜੀ ਦਾ ਤਿਉਹਾਰ ਹੋਣ ਕਾਰਨ ਸੂਬੇ ਭਰ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਸਰਕਾਰ ਨੇ ਲਗਭਗ 1 ਘੰਟਾ 50 ਮਿੰਟ ਵਿੱਚ ਮੁਲਾਜ਼ਮਾਂ ਦੀ ਗੱਲ ਸੁਣੀ।

ਸਰਕਾਰ ਨੇ ਕਿਲੋਮੀਟਰ ਸਕੀਮ ਵਿੱਚ ਬੱਸਾਂ ਜੋੜਨ ਦੇ ਟੈਂਡਰ ਨੂੰ ਮੁਲਤਵੀ ਕਰ ਦਿੱਤਾ ਹੈ। ਪਨਬੱਸ ਮੁਲਾਜ਼ਮਾਂ ਦੀ ਤਨਖਾਹ ਸਬੰਧੀ ਡਿਪੂਆਂ ਨੂੰ ਬਜਟ ਜਾਰੀ ਕਰ ਦਿੱਤਾ ਗਿਆ ਹੈ। 13 ਤਰੀਕ ਨੂੰ ਚੰਡੀਗੜ੍ਹ ਵਿੱਚ ਟਰਾਂਸਪੋਰਟ ਮੰਤਰੀ ਨਾਲ ਦੁਪਹਿਰ 3:30 ਵਜੇ ਮੁਲਾਜ਼ਮਾਂ ਦੀ ਮੀਟਿੰਗ ਹੋਵੇਗੀ।

ਇਸ ਤੋਂ ਬਾਅਦ ਮੁਲਾਜ਼ਮਾਂ ਨੇ ਕੰਮ ‘ਤੇ ਵਾਪਸ ਜਾਣ ਦਾ ਫੈਸਲਾ ਕੀਤਾ। ਉਨ੍ਹਾਂ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਹੜਤਾਲ 13 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ 14 ਅਗਸਤ ਤੋਂ ਦੁਬਾਰਾ ਹੜਤਾਲ ‘ਤੇ ਜਾਣਗੇ। ਹੁਣ ਬੱਸਾਂ ਦੁਬਾਰਾ ਚੱਲਣ ਲੱਗ ਪੈਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News