MP Harsimrat Badal : ਸੰਸਦ ’ਚ ਗਰਜੇ ਸਾਂਸਦ ਹਰਸਿਮਰਤ ਕੌਰ ਬਾਦਲ; ਡੀਏਪੀ ਦੀ ਕਾਲਾਬਾਜ਼ਾਰੀ ਦਾ ਚੁੱਕਿਆ ਮੁੱਦਾ
MP Harsimrat Kaur Badal: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਪੰਜਾਬ ’ਚ ਡੀਏਪੀ ਯਾਨੀ ਡਾਈਐਮੋਨੀਅਮ ਫਾਸਫੇਟ ਦੀ ਘਾਟ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਡੀਏਪੀ ਦੀ ਘਾਟ ਕਾਰਨ ਕਿਸਾਨਾਂ ਦੀ ਲੁੱਟ ਹੋ ਰਹੀ ਹੈ। ਇਨ੍ਹਾਂ ਹੀ ਨਹੀਂ ਕਿਸਾਨ ਬਲੈਕ ’ਚ ਡੀਏਪੀ ਖਰੀਦਣ ਲਈ ਮਜ਼ਬੂਰ ਹੋਏ ਪਏ ਹਨ।
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਕਿਹਾ ਕਿ 2,323 ਛਾਪੇ ਮਾਰੇ ਗਏ ਸਨ ਪਰ ਡੀਏਪੀ ਵੇਚਣ ਵਾਲਿਆਂ ਖਿਲਾਫ ਕੋਈ ਐਫਆਈਆਰ ਨਹੀਂ ਦਰਜ ਕੀਤੀ ਗਈ। ਉਨ੍ਹਾਂ ਨੇ ਸਵਾਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ 5.5 ਲੱਖ ਮੈਟ੍ਰਿਕ ਟਨ ਦੀ ਲੋੜ ਦੇ ਖਿਲਾਫ ਕਿੰਨੀ ਡੀਏਪੀ ਦੀ ਵੰਡ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਨੂੰ ਇਹ ਵੀ ਦੱਸਣ ਲਈ ਕਿਹਾ ਕਿ 5.5 ਲੱਖ ਮੀਟ੍ਰਿਕ ਟਨ ਦੀ ਜ਼ਰੂਰਤ ਦੇ ਮੁਕਾਬਲੇ ਕਿਸਾਨਾਂ ਨੂੰ ਕਿੰਨਾ ਡੀਏਪੀ ਅਲਾਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਨੇ ਐਨਪੀਕੇ ਖਾਦ ‘ਤੇ ਕੋਈ ਸਬਸਿਡੀ ਦੇਣ ਦਾ ਮਤਾ ਰੱਖਿਆ ਹੈ, ਜੋ ਕਿ ਡੀਏਪੀ ਨਾਲੋਂ ਮਹਿੰਗੀ ਹੈ, ਜਿਸਨੂੰ ਕਿਸਾਨਾਂ ਨੂੰ ਡੀਏਪੀ ਖਾਦ ਦੀ ਉਪਲਬਧਤਾ ਨਾ ਹੋਣ ਕਾਰਨ ਖਰੀਦਣ ਲਈ ਮਜਬੂਰ ਹੋਣਾ ਪਿਆ।