Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਜੇਲ੍ਹ ‘ਚ ਬੰਦ ਮਜੀਠੀਆ ਨੂੰ ਰੱਖੜੀ ਬੰਨ੍ਹਣ ਪੁੱਜੇ ਹਰਸਿਮਰਤ ਕੌਰ ਬਾਦਲ

Bikram Singh Majithia: ਭੈਣ ਭਰਾ ਦੇ ਮੋਹ ਦਾ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸੰਸਦ ਮੈਂਬਰ ਹਰਸਿਮਰਤ ਕੋਰ ਬਾਦਲ ਅੱਜ ਦੁਪਹਿਰ ਕਰੀਬ ਸਵਾ ਦੋ ਵਜੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ’ਚ ਨਜ਼ਰਬੰਦ ਆਪਣੇ ਭਰਾ ਬਿਕਰਮ ਸਿੰਘ ਮਜੀਠੀਆ ਨੂੰ ਰੱਖੜੀ ਬੰਨਣ ਦੇ ਲਈ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਪਹੁੰਚੇ। ਇਸ ਮੌਕੇ ’ਤੇ ਜੇਲ੍ਹ ਦੇ ਗੇਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੇਲ੍ਹ ‘ਚ ਬੰਦ ਮਜੀਠੀਆ ਨੂੰ ਰੱਖੜੀ ਬੰਨ੍ਹਣ ਪੁੱਜੇ ਹਰਸਿਮਰਤ ਕੌਰ ਬਾਦਲ

Bikram Singh Majithia: ਭੈਣ ਭਰਾ ਦੇ ਮੋਹ ਦਾ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸੰਸਦ ਮੈਂਬਰ ਹਰਸਿਮਰਤ ਕੋਰ ਬਾਦਲ ਅੱਜ ਦੁਪਹਿਰ ਕਰੀਬ ਸਵਾ ਦੋ ਵਜੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ’ਚ ਨਜ਼ਰਬੰਦ ਆਪਣੇ ਭਰਾ ਬਿਕਰਮ ਸਿੰਘ ਮਜੀਠੀਆ ਨੂੰ ਰੱਖੜੀ ਬੰਨਣ ਦੇ ਲਈ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਪਹੁੰਚੇ। ਇਸ ਮੌਕੇ ’ਤੇ ਜੇਲ੍ਹ ਦੇ ਗੇਟ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਸਰਕਾਰ ’ਤੇ ਸ਼ਬਦੀ ਹਮਲੇ ਕੀਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੱਖੜੀ ਵਾਲੇ ਦਿਨ ਵੀ ਮੈਨੂੰ ਮਿਲਣ ਨਹੀਂ ਦੇ ਰਹੀ, ਜੋ ਕੋਈ ਬਹੁਤ ਹੀ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਜੋ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਰਹੀ ਹੈ, ਬਹੁਤ ਹੀ ਸ਼ਰਮਨਾਕ ਗੱਲ ਹੈ, ਕਿਉਂਕਿ ਮੈਨੂੰ ਜੇਲ੍ਹ ਦੇ ਬਾਹਰ ਕਾਫ਼ੀ ਸਮਾਂ ਰੋਕੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਹੋ ਰਿਹਾ ਹੈ।

ਬਾਦਲ ਨੇ ਕਿਹਾ ਕਿ ਉਹ ਪਿਛਲੇ ਮਹੀਨਿਆਂ ਤੋਂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਆਗਿਆ ਮੰਗ ਰਹੇ ਸਨ ਅਤੇ ਹੁਣ ਪਿਛਲੇ ਕਰੀਬ ਚਾਰ ਦਿਨਾਂ ਤੋਂ ਰੱਖੜੀ ਬੰਨਣ ਦੀ ਆਗਿਆ ਮੰਗ ਰਹੇ ਹਨ, ਜੋ ਪੰਜਾਬ ਸਰਕਾਰ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੋ ਆਮਦਨ ਤੋਂ ਵੱਧ ਜਾਇਦਾਦ ਮਾਮਲਾ ਮੇਰੇ ਭਰਾ ਬਿਕਰਮ ਸਿੰਘ ਮਜੀਠੀਆ ’ਤੇ ਕੀਤਾ ਗਿਆ ਹੈ, ਉਹ ਬਿਲਕੁਲ ਝੂਠਾ ਹੈ।

Read Latest News and Breaking News at Daily Post TV, Browse for more News

Ad
Ad

Punjab District News