Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Accident in Moga: ਮੋਗਾ ‘ਚ ਖੌਫ਼ਨਾਕ ਸੜਕ ਹਾਦਸਾ, ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਕਾਰ ਦੀ ਟੱਕਰ ‘ਚ ਮੌਤ

Moga News: ਮੋਗਾ-ਬਰਨਾਲਾ ਬਾਇਪਾਸ ‘ਤੇ ਸ਼ਨੀਵਾਰ ਨੂੰ ਉਸ ਵੇਲੇ ਇਕ ਦਰਦਨਾਕ ਹਾਦਸਾ ਹੋਇਆ, ਜਦੋਂ ਆਪਣੇ ਪਤੀ ਅਤੇ ਧੀ ਨਾਲ ਭਰਾ ਦੀ ਕਲਾਈ ‘ਤੇ ਰਾਖੀ ਬੰਨ੍ਹਣ ਲਈ ਜਾ ਰਹੀ ਭੈਣ ਦੀ ਹਾਦਸੇ (Woman Dies in Road Accident) ਵਿੱਚ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਇਕ ਔਰਤ ਦੀ ਮੌਕੇ ‘ਤੇ ਹੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Accident in Moga: ਮੋਗਾ ‘ਚ ਖੌਫ਼ਨਾਕ ਸੜਕ ਹਾਦਸਾ, ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਭੈਣ ਦੀ ਕਾਰ ਦੀ ਟੱਕਰ ‘ਚ ਮੌਤ

Moga News: ਮੋਗਾ-ਬਰਨਾਲਾ ਬਾਇਪਾਸ ‘ਤੇ ਸ਼ਨੀਵਾਰ ਨੂੰ ਉਸ ਵੇਲੇ ਇਕ ਦਰਦਨਾਕ ਹਾਦਸਾ ਹੋਇਆ, ਜਦੋਂ ਆਪਣੇ ਪਤੀ ਅਤੇ ਧੀ ਨਾਲ ਭਰਾ ਦੀ ਕਲਾਈ ‘ਤੇ ਰਾਖੀ ਬੰਨ੍ਹਣ ਲਈ ਜਾ ਰਹੀ ਭੈਣ ਦੀ ਹਾਦਸੇ (Woman Dies in Road Accident) ਵਿੱਚ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਇਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਉਸਦਾ ਪਤੀ ਅਤੇ ਧੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਸਿਵਲ ਹਸਪਤਾਲ ਵਿੱਚ ਦਾਖ਼ਲ ਸੁਖਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਨਿਵਾਸੀ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਰਾਜਵੀਰ ਕੌਰ ਅਤੇ ਪਿਤਾ ਸਮੇਤ ਧੂਰਕੋਟ ਚੜ੍ਹਤਸਿੰਘ ਵਾਲਾ ਵਿੱਚ ਮਾਸੀ ਦੇ ਘਰ ਮਾਮਾ ਨੂੰ ਰੱਖੜੀ ਬੰਨ੍ਹਣ ਲਈ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਸੜਕ ਪਾਰ ਕਰਨ ਦੌਰਾਨ ਉਨ੍ਹਾਂ ਦੀ ਮੋਟਰਸਾਈਕਲ ਨੂੰ ਇਕ ਕਾਰ ਨੇ (Car Accident) ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋ ਗੰਭੀਰ ਜ਼ਖ਼ਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਰਾਜਵੀਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਗੁਰਤੇਜ ਸਿੰਘ ਸਮੇਤ ਸੁਖਦੀਪ ਕੌਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਐਮਰਜੈਂਸੀ ਸਟਾਫ਼ ਨੇ ਦੋਵਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News