Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੁਲਿਸ ਵਾਹਨ ਨਾਲ ਟਕਰ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ, ਰੇਸ ਲਗਾਉਣ ਦੀ ਕੋਸ਼ਿਸ਼ ਬਣੀ ਮੌਤ ਦਾ ਕਾਰਨ

Punjab Road Accident: ਅੱਜ ਦੁਪਹਿਰ ਤਰਨਤਾਰਨ-ਝਾਬਲ ਰੋਡ ‘ਤੇ ਕੋਟ ਧਰਮ ਚੰਦ ਪਿੰਡ ਦੇ ਨੇੜੇ ਇੱਕ ਦੁਖਦਾਈ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਪੰਜਾਬ ਪੁਲਿਸ ਦੇ ਗਸ਼ਤੀ ਵਾਹਨ ਨਾਲ ਹੋਈ ਟਕਰ ਕਾਰਨ ਵਾਪਰਿਆ। ਕਿਵੇਂ ਵਾਪਰਿਆ ਹਾਦਸਾ? ਝਾਬਲ ਪੁਲਿਸ ਦੇ ਡਿਊਟੀ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਗਸ਼ਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Road Accident: ਅੱਜ ਦੁਪਹਿਰ ਤਰਨਤਾਰਨ-ਝਾਬਲ ਰੋਡ ‘ਤੇ ਕੋਟ ਧਰਮ ਚੰਦ ਪਿੰਡ ਦੇ ਨੇੜੇ ਇੱਕ ਦੁਖਦਾਈ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਪੰਜਾਬ ਪੁਲਿਸ ਦੇ ਗਸ਼ਤੀ ਵਾਹਨ ਨਾਲ ਹੋਈ ਟਕਰ ਕਾਰਨ ਵਾਪਰਿਆ।

ਕਿਵੇਂ ਵਾਪਰਿਆ ਹਾਦਸਾ?

ਝਾਬਲ ਪੁਲਿਸ ਦੇ ਡਿਊਟੀ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਗਸ਼ਤੀ ਪੁਲਿਸ ਵਾਹਨ ਝਾਬਲ ਵੱਲ ਜਾ ਰਿਹਾ ਸੀ। ਇਥੇ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਸਨ। ਰਾਹ ਵਿਚ ਉਹਨਾਂ ਦਾ ਇੱਕ ਹੋਰ ਦੋਸਤ ਵੀ ਮੋਟਰਸਾਈਕਲ ‘ਤੇ ਮਿਲਿਆ, ਜਿਸ ਨਾਲ ਇਹ ਦੋਵੇਂ ਨੌਜਵਾਨ ਰੇਸ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਦੌਰਾਨ ਉਹ ਪੁਲਿਸ ਵਾਹਨ ਨਾਲ ਟਕਰਾ ਗਏ ਅਤੇ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾਉਣ ਪਿੱਛੋਂ ਜ਼ਮੀਨ ‘ਤੇ ਡਿੱਗ ਪਏ। ਦੋਵੇਂ ਦੀ ਮੌਤ ਮੌਕੇ ‘ਤੇ ਹੀ ਹੋ ਗਈ।

 ਪੁਲਿਸ ਵੱਲੋਂ ਜਾਂਚ ਜਾਰੀ

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਲਈ ਕਾਰਵਾਈ ਜਾਰੀ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News