Kulgam Encounter :ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ‘ਓਪਰੇਸ਼ਨ ਅਖ਼ਲ’ ਤਹਿਤ ਬਾਰਵੇਂ ਦਿਨ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇਡ ਜਾਰੀ ਹੈ। ਦੱਸ ਦਈਏ ਕਿ ਭਾਰਤੀ ਜਵਾਨਾਂ ਤੇ ਅੱਤਵਾਦੀਆਂ ਵਿਚਕਾਰ ਚੱਲ ਰਹੇ ਇਸ ਮੁਕਾਬਲੇ ‘ਚ ਜਵਾਨਾਂ ਨੇ ਹੁਣ ਤੱਕ 4 ਆਤੰਕੀਆਂ ਨੂੰ ਖ਼ਤਮ ਕਰ ਦਿੱਤਾ ਹੈ। ਕੁਲਗਾਮ ਦੇ ਨੇੜਲੀਆਂ ਥਾਵਾਂ ‘ਤੇ ਕਈ ਆਤੰਕੀਆਂ ਲੁਕੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਜਿਸ ਕਰਕੇ ਭਾਰਤੀ ਜਵਾਨਾਂ ਤੇ ਅੱਤਵਾਦੀਆਂ ਵਿਚਕਾਰ ਹੁਣ ਤੱਕ ਮੁਕਾਬਲਾ ਜਾਰੀ ਹੈ।

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ
ਚੰਡੀਗੜ੍ਹ: ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਅਸ਼ਵਨੀ ਸ਼ਰਮਾ...