Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ: ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਅਸ਼ਵਨੀ ਸ਼ਰਮਾ ਨੇ ਕਰੁਨ ਕੌੜਾ ਦਾ ਸਵਾਗਤ ਕਰਦਿਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਚੰਡੀਗੜ੍ਹ: ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਉਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।

ਅਸ਼ਵਨੀ ਸ਼ਰਮਾ ਨੇ ਕਰੁਨ ਕੌੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਦੀ ਸਮਾਜਿਕ ਕੰਮਾਂ ਦਾ ਪਾਰਟੀ ਨੂੰ ਬਹੁਤ ਲਾਭ ਹੋਵੇਗਾ। ਉਹਨਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਰੁਨ ਕੌੜਾ ਪਾਰਟੀ ਦੀਆਂ ਨੀਤੀਆਂ ਨੂੰ ਅੱਗੇ ਲੈ ਕੇ ਜਾਣ ਅਤੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਪ੍ਰਨੀਤ ਕੌਰ ਬੋਲੇ ਕਿ “ਭਾਜਪਾ ਪਾਰਟੀ ਲੋਕਾਂ ਦੀ ਪਾਰਟੀ ਦੀ ਹੈ ਅਤੇ ਇਹ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜੀ ਹੈ,ਪੇਂਡੂ ਖੇਤਰਾਂ ਵਿੱਚ ਕਰੁਨ ਕੌੜਾ ਦੀ ਮਜ਼ਬੂਤ ਪਕੜ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਵਜੋਂ ਉਹਨਾਂ ਦਾ ਤਜਰਬਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ”

ਕਰੁਨ ਕੌੜਾ ਨੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਹਨਾਂ ਨੇ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦਾ ਪ੍ਰਣ ਲਿਆ।

ਇਸ ਤੋ ਇਲਾਵਾ ਜਸਵੰਤ ਸਿੰਘ ਸਰਪੰਚ ਰੌਣੀ, ਭਗਵੰਤ ਸਿੰਘ ਲੋਕ ਸਭਾ ਇੰਚਾਰਜ, ਹਿਤੇਸ਼ ਕੌੜਾ, ਸੁੰਦਰ ਸਿੰਘ, ਗੁਰਸ਼ੇਰ ਸਿੰਘ, ਨਰਿੰਦਰ ਸਿੰਘ, ਜੋਗਿੰਦਰ ਸਿੰਘ ਅਤੇ ਗੁਰਮੇਲ ਸਿੰਘ ਆਦਿ ਨੇ ਵੀ ਭਾਜਪਾ ਦਾ ਪੱਲਾ ਫੜਿਆ। ਇਸ ਮੌਕੇ ‘ਤੇ ਪਾਰਟੀ ਦੇ ਹੋਰ ਕਈ ਆਗੂ ਅਤੇ ਵਰਕਰ ਆਦਿ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News