Banner
Banner

ਚੰਡੀਗੜ੍ਹ ਵਿੱਚ ਮਸ਼ਹੂਰ ਗਾਇਕ ਬਾਦਸ਼ਾਹ ਦੇ ਕਲੱਬ ‘ਤੇ ਹਮਲੇ ਦਾ ਮਾਮਲਾ,ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਦੋਸ਼ੀ ਦੀਪਕ ਨੂੰ ਕੀਤਾ ਗ੍ਰਿਫ਼ਤਾਰ

Punjab News: 2024 ਵਿਚ ਚੰਡੀਗੜ੍ਹ ਵਿਖੇ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਨਾਈਟ ਕਲੱਬ ਦੇ ਬਾਹਰ ਹੋਏ ਬੰਬ ਹਮਲੇ ਨਾਲ ਸੰਬੰਧਿਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਦੀਪਕ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀ ਦਿੱਲੀ ਵਿਚ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਫਰੀਦਕੋਟ ਦਾ ਰਹਿਣ ਵਾਲਾ ਦੀਪਕ ਕਥਿਤ […]
Amritpal Singh
By : Updated On: 13 Aug 2025 12:38:PM
ਚੰਡੀਗੜ੍ਹ ਵਿੱਚ ਮਸ਼ਹੂਰ ਗਾਇਕ ਬਾਦਸ਼ਾਹ ਦੇ ਕਲੱਬ ‘ਤੇ ਹਮਲੇ ਦਾ ਮਾਮਲਾ,ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਦੋਸ਼ੀ ਦੀਪਕ ਨੂੰ ਕੀਤਾ ਗ੍ਰਿਫ਼ਤਾਰ
Badshah Controversy over new songs

Punjab News: 2024 ਵਿਚ ਚੰਡੀਗੜ੍ਹ ਵਿਖੇ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਨਾਈਟ ਕਲੱਬ ਦੇ ਬਾਹਰ ਹੋਏ ਬੰਬ ਹਮਲੇ ਨਾਲ ਸੰਬੰਧਿਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਦੀਪਕ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀ ਦਿੱਲੀ ਵਿਚ ਕੀਤੀ ਗਈ ਸੀ।

ਜਾਣਕਾਰੀ ਅਨੁਸਾਰ ਫਰੀਦਕੋਟ ਦਾ ਰਹਿਣ ਵਾਲਾ ਦੀਪਕ ਕਥਿਤ ਤੌਰ ’ਤੇ ਗੈਂਗਸਟਰ ਗੋਲਡੀ ਬਰਾੜ ਦੇ ਨਜ਼ਦੀਕੀ ਸੰਪਰਕ ਵਿਚ ਸੀ, ਜਿਸ ਨੇ ਪਹਿਲਾਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ।

ਦੱਸ ਦੇਈਏ ਕਿ 26 ਨਵੰਬਰ ਨੂੰ ਚੰਡੀਗੜ੍ਹ ਦੇ ਦੋ ਕਲੱਬਾਂ ਦੇ ਬਾਹਰ ਦੋ ਧਮਾਕੇ ਹੋਏ। ਇਕ ਧਮਾਕਾ ਗਾਇਕ ਅਤੇ ਰੈਪਰ ਬਾਦਸ਼ਾਹ ਦੀ ਮਲਕੀਅਤ ਵਾਲੇ ਸੇਵਿਲ ਬਾਰ ਐਂਡ ਲਾਉਂਜ ਅਤੇ ਦੂਸਰਾ ਸਥਾਨਕ ਕਾਰੋਬਾਰੀਆਂ ਦੀ ਮਲਕੀਅਤ ਵਾਲੇ ਡੀ ਓਰਾ ਕਲੱਬ ਵਿਖੇ ਹੋਇਆ ਸੀ।

ਧਮਾਕਿਆਂ ਦੀ ਸੀ.ਸੀ.ਟੀ.ਵੀ. ਫੁਟੇਜ ਵਿਚ ਇਕ ਵਿਅਕਤੀ ਨੂੰ ਭੱਜਣ ਤੋਂ ਪਹਿਲਾਂ ਕਲੱਬਾਂ ’ਤੇ ਬੰਬ ਸੁੱਟਦੇ ਹੋਏ ਦਿਖਾਇਆ ਗਿਆ ਸੀ। ਹਾਲਾਂਕਿ ਇਸ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਸੀ।

ਘਟਨਾ ਤੋਂ ਕੁਝ ਘੰਟਿਆਂ ਬਾਅਦ ਲਾਰੈਂਸ ਬਿਸ਼ਨੋਈ ਨਾਲ ਜੁੜੇ ਗੋਲਡੀ ਬਰਾੜ ਨੇ ਇਕ ਕਥਿਤ ਫੇਸਬੁੱਕ ਪੋਸਟ ਵਿਚ ਧਮਾਕੇ ਦੀ ਜ਼ਿੰਮੇਵਾਰੀ ਲਈ ਸੀ।

Read Latest News and Breaking News at Daily Post TV, Browse for more News

Ad
Ad