Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ

Punjab News: ਸੁਪਰੀਮ ਕੋਰਟ ਨੇ ਅੱਜ ਰਾਸ਼ਟਰੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿਚ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿਚ ਉਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ। ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਪਹਿਲਵਾਨ ਨੂੰ ਜ਼ਮਾਨਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ 4 ਮਾਰਚ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ

Punjab News: ਸੁਪਰੀਮ ਕੋਰਟ ਨੇ ਅੱਜ ਰਾਸ਼ਟਰੀ ਰਾਜਧਾਨੀ ਦੇ ਛਤਰਸਾਲ ਸਟੇਡੀਅਮ ਵਿਚ ਸਾਬਕਾ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿਚ ਉਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ। ਜਸਟਿਸ ਸੰਜੇ ਕਰੋਲ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਪਹਿਲਵਾਨ ਨੂੰ ਜ਼ਮਾਨਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ 4 ਮਾਰਚ ਦੇ ਹੁਕਮ ਨੂੰ ਰੱਦ ਕਰ ਦਿੱਤਾ।

ਸੁਪਰੀਮ ਕੋਰਟ ਨੇ ਕਤਲ ਮਾਮਲੇ ਵਿਚ ਪਹਿਲਵਾਨ ਸੁਸ਼ੀਲ ਕੁਮਾਰ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਅਦਾਲਤ ਨੇ ਉਸ ਨੂੰ ਇਕ ਹਫ਼ਤੇ ਦੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ। ਉਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ’ਤੇ ਪਹਿਲਵਾਨ ਸਾਗਰ ਧਨਖੜ ਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦਿੱਲੀ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।

ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ਵਿਚ ਸ਼ਿਕਾਇਤਕਰਤਾ ਦੀ ਵਕੀਲ ਜੋਸ਼ਨੀ ਤੁਲੀ ਨੇ ਕਿਹਾ ਕਿ ਅੱਜ ਸੁਸ਼ੀਲ ਕੁਮਾਰ ਨੂੰ ਦਿੱਤੀ ਗਈ ਜ਼ਮਾਨਤ ਇਕ ਗਲਤ ਹੁਕਮ ਹੋਣ ਕਾਰਨ ਰੱਦ ਕਰ ਦਿੱਤੀ ਗਈ ਹੈ। ਇਸੇ ਲਈ ਪੀੜਤਾਂ ਦੇ ਪਿਤਾ ਅਸ਼ੋਕ ਧਨਖੜ ਦੀ ਅਪੀਲ ’ਤੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਹੈ। ਅਸੀਂ ਉਸ ਹੁਕਮ ਨੂੰ ਇਸ ਆਧਾਰ ’ਤੇ ਚੁਣੌਤੀ ਦਿੱਤੀ ਸੀ ਕਿ ਇਹ ਇਕ ਗਲਤ ਹੁਕਮ ਸੀ।

ਇਹ ਕਾਨੂੰਨੀ ਤੌਰ ’ਤੇ ਸਹੀ ਨਹੀਂ ਸੀ ਕਿਉਂਕਿ ਸੁਸ਼ੀਲ ਕੁਮਾਰ ਨੇ ਜਦੋਂ ਵੀ ਅੰਤਰਿਮ ਜ਼ਮਾਨਤ ਲਈ ਸੀ ਤਾਂ ਗਵਾਹਾਂ ਨਾਲ ਛੇੜਛਾੜ ਕੀਤੀ ਸੀ। ਮੁੱਖ ਗਵਾਹ ਨੇ ਮਾਮਲੇ ਦਾ ਸਮਰਥਨ ਕੀਤਾ ਸੀ। ਘਟਨਾ ਦੀ ਵੀਡੀਓ ਫੁਟੇਜ ਵੀ ਉਪਲਬਧ ਸੀ, ਇਸ ਲਈ ਅੱਜ ਇਹ ਅਪੀਲ ਸਵੀਕਾਰ ਕਰ ਲਈ ਗਈ।

ਜਦੋਂ ਵੀ ਸੁਸ਼ੀਲ ਕੁਮਾਰ ਅੰਤਰਿਮ ਜ਼ਮਾਨਤ ’ਤੇ ਬਾਹਰ ਆਇਆ, ਉਸਨੇ ਜ਼ਖਮੀ ਗਵਾਹਾਂ ਸਮੇਤ ਸਾਰੇ ਸਰਕਾਰੀ ਗਵਾਹਾਂ ਨਾਲ ਛੇੜਛਾੜ ਕੀਤੀ। ਇਸੇ ਕਰਕੇ ਉਨ੍ਹਾਂ ਸਾਰਿਆਂ ਨੇ ਹੇਠਲੀ ਅਦਾਲਤ ਦੇ ਸਾਹਮਣੇ ਆਪਣੇ ਬਿਆਨ ਵਾਪਸ ਲੈ ਲਏ। ਉਨ੍ਹਾਂ ਕਿਹਾ ਕਿ ਮੁਕੱਦਮਾ ਅਜੇ ਵੀ ਚੱਲ ਰਿਹਾ ਹੈ ਤੇ ਬਹੁਤ ਸਾਰੇ ਸਰਕਾਰੀ ਗਵਾਹਾਂ ਤੋਂ ਹੇਠਲੀ ਅਦਾਲਤ ਵਿਚ ਪੁਛਗਿੱਛ ਹੋਣੀ ਬਾਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News