SSP ਸਰਫਰਾਜ਼ ਆਲਮ ਦੀ ਅਗਵਾਈ ਹੇਠ ਪੁਲਿਸ ਵਲੋਂ ਵੱਡੇ ਪੱਧਰ ‘ਤੇ ਨਾਕਾਬੰਦੀ ਤੇ ਚੈੱਕਿੰਗ
ਬਰਨਾਲਾ ,14 ਅਗਸਤ 2025: ਜ਼ਿਲ੍ਹਾ ਬਰਨਾਲਾ ਵਿੱਚ 15 ਅਗਸਤ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਂਦੇ ਹੋਏ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਫਲੈਗ ਮਾਰਚ ਕੱਢਿਆ ਗਿਆ। ਮਾਰਚ ਦੌਰਾਨ ਸ਼ਹਿਰ ਦੇ ਮੁੱਖ ਇਲਾਕਿਆਂ ਅਤੇ ਹਾਈਵੇਜ਼ ‘ਤੇ ਪੁਲਿਸ ਨੇ ਆਪਣੀ ਮੌਜੂਦਗੀ ਦਰਜ ਕਰਵਾਈ।
ਸੁਰੱਖਿਆ ਪ੍ਰਬੰਧ ਕੜੇ, ਨਾਕੇਬੰਦੀ ਜਾਰੀ
ਐਸਐਸਪੀ ਸਰਫਰਾਜ਼ ਆਲਮ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿਸਿਆਂ ਵਿੱਚ ਨਾਕੇ ਲਗਾ ਕੇ ਵਾਹਨਾਂ ਦੀ ਸੰਦੇਹਜਨਕ ਚੈੱਕਿੰਗ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰੇ ਰਾਹੀਂ ਵੀ ਨਿਗਰਾਨੀ ਵਧਾਈ ਗਈ ਹੈ, ਤਾਂ ਜੋ ਕਿਸੇ ਵੀ ਸਮਾਜ ਵਿਰੋਧੀ ਅੰਸਰ ਦੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਸਕੇ।
ਲੋਕਾਂ ਨੂੰ ਮਿਲ ਜੁਲ ਕੇ ਤਿਉਹਾਰ ਮਨਾਉਣ ਦਾ ਸੁਨੇਹਾ
SSP ਆਲਮ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ, “15 ਅਗਸਤ ਸਾਡੇ ਲਈ ਗੌਰਵ ਦਾ ਦਿਨ ਹੈ। ਅਸੀਂ ਸਾਰੇ ਭਾਈਚਾਰੇ ਨਾਲ ਮਿਲ ਕੇ ਇਹ ਤਿਉਹਾਰ ਮਨਾਈਏ। ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦੀ ਮਿਸਾਲ ਪੇਸ਼ ਕਰੀਏ।”
ਮੁੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਮਾਰਚ ਦੌਰਾਨ ਲੋਕਾਂ ਨੇ ਦਿੱਤਾ ਸਹਿਯੋਗ
ਫਲੈਗ ਮਾਰਚ ਦੌਰਾਨ ਪੁਲਿਸ ਨੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ, ਜਿਸ ‘ਚ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਨੌਜਵਾਨਾਂ ਅਤੇ ਵਪਾਰੀ ਵਰਗ ਨੇ ਪੁਲਿਸ ਦੇ ਯਤਨਾਂ ਦੀ ਤਾਰੀਫ਼ ਕੀਤੀ ਅਤੇ ਸਹਿਯੋਗ ਦਾ ਭਰੋਸਾ ਦਿੱਤਾ।