Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

PRTC ਅਤੇ Punbus ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ, ਜਾਣੋ ਕਦੋਂ ਹੋਵੇਗੀ ਹੜਤਾਲ ਖਤਮ ?

Punjab Bus Strike News: ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੁੱਧਵਾਰ ਨੂੰ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਅਤੇ ਇਸ ਲਈ ਯੂਨੀਅਨ ਨੇ 14 ਅਗਸਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸੂਬੇ ਭਰ ਵਿੱਚ ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਦੇ ਆਰਜ਼ੀ ਕਰਮਚਾਰੀ ਹੜਤਾਲ ‘ਤੇ ਰਹਿਣਗੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Bus Strike News: ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੁੱਧਵਾਰ ਨੂੰ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਅਤੇ ਇਸ ਲਈ ਯੂਨੀਅਨ ਨੇ 14 ਅਗਸਤ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸੂਬੇ ਭਰ ਵਿੱਚ ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਦੇ ਆਰਜ਼ੀ ਕਰਮਚਾਰੀ ਹੜਤਾਲ ‘ਤੇ ਰਹਿਣਗੇ ਅਤੇ ਬੱਸਾਂ ਬੰਦ ਰਹਿਣਗੀਆਂ। ਅਜੇ ਵੀ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਿੰਨ ਮੰਗਾਂ ਤੇ ਸਹਿਮਤੀ ਬਣਨ ਤੋਂ ਬਾਅਦ ਵੀ ਸਰਕਾਰ ਵੱਲੋਂ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ। ਬੀਤੀ ਰਾਤ ਯੂਨੀਅਨ ਦੀ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਹੋਈ। ਇਸ ਮੀਟਿੰਗ ’ਚ ਠੇਕਾ ਮੁਲਾਜ਼ਮਾਂ ਦੀਆਂ ਤਿੰਨ ਮੰਗਾਂ ’ਤੇ ਸਹਿਮਤੀ ਬਣੀ। ਯੂਨੀਅਨ ਨੇ ਕਿਹਾ ਕਿ ਮੰਨੀਆਂ ਗਈਆਂ ਮੰਗਾਂ ਦੀ ਚਿੱਠੀ ਜਾਰੀ ਕੀਤੀ ਜਾਵੇ ਇਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਹੜਤਾਲ ਖਤਮ ਕੀਤੀ ਜਾਵੇਗੀ।

ਫਿਲਹਾਲ ਪੰਜਾਬ ’ਚ ਅੱਜ ਵੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਿਸ ਕਾਰਨ ਆਮ ਲੋਕਾਂ ਨੂੰ ਤਿਉਹਾਰ ਵਾਲੇ ਦਿਨ ਵੀ ਕਾਫੀ ਖੱਜਲ ਖੁਆਰ ਹੋਣਾ ਪਵੇਗਾ।

ਕਾਬਿਲੇਗੌਰ ਹੈ ਕਿ 7 ਅਗਸਤ ਨੂੰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਵਿੱਚ ਦੋ ਘੰਟੇ ਦੀ ਹੜਤਾਲ ਕੀਤੀ ਸੀ। ਜਿਸ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਉਨ੍ਹਾਂ ਨੂੰ 13 ਅਗਸਤ ਨੂੰ ਮੀਟਿੰਗ ਲਈ ਬੁਲਾਇਆ ਸੀ।

ਇਸ ਤੋਂ ਬਾਅਦ, ਬੁੱਧਵਾਰ ਨੂੰ ਟਰਾਂਸਪੋਰਟ ਵਿਭਾਗ ਦੇ ਸਕੱਤਰ ਨਾਲ ਯੂਨੀਅਨ ਦੀ ਮੀਟਿੰਗ ਬੇਸਿੱਟਾ ਰਹੀ ਅਤੇ ਪਹਿਲਾਂ ਐਲਾਨੇ ਗਏ ਸੰਘਰਸ਼ ਦੇ ਹਿੱਸੇ ਵਜੋਂ, ਯੂਨੀਅਨ ਨੇ 14 ਅਗਸਤ ਤੋਂ ਸੂਬੇ ਭਰ ਦੇ ਸਾਰੇ ਡਿਪੂ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News