ਆਜ਼ਾਦੀ ਦਿਵਸ ‘ਤੇ ਰਾਜ ਸਭਾ ਮੈਂਬਰ ਹਰਭਾਨ ਸਿੰਘ ਨੇ ਲੋੜਵੰਦਾਂ ਨੂੰ ਵ੍ਹੀਲਚੇਅਰਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕੀਤੀ ਕਾਮਨਾ
Punjab News: ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅੱਜ ਆਪਣੇ ਐਮਪੀ ਲੈਂਡ ਫੰਡ ਵਿੱਚੋਂ 6 ਲੋੜਵੰਦਾਂ ਨੂੰ ਇਲੈਕਟ੍ਰਾਨਿਕ ਵ੍ਹੀਲਚੇਅਰ ਪ੍ਰਦਾਨ ਕੀਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਆਯੋਜਿਤ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਜ਼ਾਦੀ ਦਿਵਸ ਦੇ ਮੌਕੇ ‘ਤੇ ਲੋੜਵੰਦਾਂ ਨੂੰ ਵ੍ਹੀਲਚੇਅਰਾਂ ਦੇ ਕੇ ਬਹੁਤ ਖੁਸ਼ੀ ਹੋਈ।
ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲੋੜਵੰਦਾਂ ਲਈ ਵੀ ਇੱਕ ਯਾਦਗਾਰੀ ਪਲ ਹੈ ਜਿਨ੍ਹਾਂ ਨੂੰ ਵ੍ਹੀਲਚੇਅਰਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਵ੍ਹੀਲਚੇਅਰਾਂ ਪ੍ਰਦਾਨ ਕੀਤੀਆਂ ਜਾਣ।
ਉਨ੍ਹਾਂ ਲਾਭਪਾਤਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲਾਭਪਾਤਰੀਆਂ ਨੂੰ ਫਲਾਂ ਦੀਆਂ ਟੋਕਰੀਆਂ ਦੇ ਕੇ ਆਜ਼ਾਦੀ ਦਿਵਸ ਦੀ ਖੁਸ਼ੀ ਸਾਂਝੀ ਕੀਤੀ।
ਇਸ ਮੌਕੇ ਉਨ੍ਹਾਂ ਕਪੂਰਥਲਾ ਸ਼ਹਿਰ ਨਾਲ ਜੁੜੀਆਂ ਆਪਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਦਾ ਉਨ੍ਹਾਂ ਵੱਲੋਂ ਕੀਤੇ ਗਏ ਕੰਮ ਲਈ ਧੰਨਵਾਦ ਕੀਤਾ।
ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਨਿਕ ਸਕੂਲ ਦੀ ਫੋਟੋ ਅਤੇ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐਸਐਸਪੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਜੀਵ ਢਾਂਡਾ ਅਤੇ ਹੋਰ ਹਾਜ਼ਰ ਸਨ।