Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਬੇਕਾਬੂ ਥਾਰ ਸਵਾਰ ਨੇ ਦਰੜਿਆ ਵਿਅਕਤੀ, ਮੌਤ

ਇਕ ਵਾਰ ਫਿਰ ਰਾਜਧਾਨੀ ਦਿੱਲੀ ਵਿਚ ਤੇਜ਼ ਰਫ਼ਤਾਰ ਬੇਕਾਬੂ ਥਾਰ ਦਾ ਕਹਿਰ ਦੇਖਣ ਨੂੰ ਮਿਲਿਆ। ਮੋਤੀ ਨਗਰ ਇਲਾਕੇ ਵਿਚ ਇਕ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਇਸ ਘਟਨਾ ਵਿਚ ਮੋਟਰਸਾੀਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਬੇਚੂ ਲਾਲ (40) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਸ਼ੀ ਕਾਰ ਚਾਲਕ ਫਰਾਰ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੇਕਾਬੂ ਥਾਰ ਸਵਾਰ ਨੇ ਦਰੜਿਆ ਵਿਅਕਤੀ, ਮੌਤ

ਇਕ ਵਾਰ ਫਿਰ ਰਾਜਧਾਨੀ ਦਿੱਲੀ ਵਿਚ ਤੇਜ਼ ਰਫ਼ਤਾਰ ਬੇਕਾਬੂ ਥਾਰ ਦਾ ਕਹਿਰ ਦੇਖਣ ਨੂੰ ਮਿਲਿਆ। ਮੋਤੀ ਨਗਰ ਇਲਾਕੇ ਵਿਚ ਇਕ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ। ਇਸ ਘਟਨਾ ਵਿਚ ਮੋਟਰਸਾੀਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਬੇਚੂ ਲਾਲ (40) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਸ਼ੀ ਕਾਰ ਚਾਲਕ ਫਰਾਰ ਹੈ। ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ।

ਪੱਛਮੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਵਿਚਿੱਤਰ ਵੀਰ ਨੇ ਦੱਸਿਆ ਕਿ ਮੋਤੀ ਨਗਰ ਪੁਲਿਸ ਸਟੇਸ਼ਨ ਨੂੰ ਅੱਧੀ ਰਾਤ ਨੂੰ ਇਕ ਹਾਦਸੇ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕ ਮੋਟਰਸਾਈਕਲ ਨੂੰ ਥਾਰ ਵਾਹਨ ਨੇ ਟੱਕਰ ਮਾਰ ਦਿੱਤੀ ਸੀ। ਬਾਈਕ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਥਾਰ ਦਾ ਡਰਾਈਵਰ ਮੌਕੇ ਤੋਂ ਭੱਜ ਗਿਆ। ਪੁਲਿਸ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਡਰਾਈਵਰ ਦੀ ਪਛਾਣ ਕਰ ਰਹੀ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਉਸ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ।

ਮ੍ਰਿਤਕ ਬੇਚੂ ਲਾਲ ਦੀ ਭੈਣ ਕਿਰਨ ਨੇ ਕਿਹਾ ਕਿ ਪੁਲਿਸ ਵਾਲਿਆਂ ਨੇ ਸਾਨੂੰ ਇਕ ਵੀਡੀਓ ਦਿਖਾਇਆ ਅਤੇ ਦੱਸਿਆ ਕਿ ਉਸ ਦੀ ਮੋਟਰਸਾਈਕਲ ਖੜ੍ਹੀ ਸੀ ਅਤੇ ਥਾਰ ਨੇ ਉਸ ਨੂੰ ਬਹੁਤ ਜ਼ੋਰ ਨਾਲ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਤੁਰੰਤ ਕਾਰਵਾਈ ਕਰਨਗੇ ਅਤੇ ਡਰਾਈਵਰ ਨੂੰ ਜਲਦੀ ਹੀ ਫੜ ਲੈਣਗੇ। ਉਸ ਨੇ ਕਿਹਾ ਕਿ ਮੇਰੇ ਭਰਾ ਦੇ ਪੰਜ ਛੋਟੇ ਬੱਚੇ ਪਿੰਡ ਵਿਚ ਰਹਿੰਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News