Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

LPU ਨੇ ਅਮਰੀਕੀ ਵਸਤੂਆਂ ਦਾ ਬਾਈਕਾਟ ਕਰਨ ਦੀ ਦਿੱਤੀ ਚੇਤਾਵਨੀ, ਮਿੱਤਲ ਬੋਲੇ- ਨਹੀਂ ਲਿਆ ਟੈਰਿਫ਼ ਵਾਪਸ ਤਾਂ ਚੁੱਕਣਗੇ ਕਦਮ

ਦੇਸ਼ ਦੀ ਸਭ ਤੋਂ ਵੱਡੀਆਂ ਪ੍ਰਾਈਵੇਟ ਯੂਨੀਵਰਸਿਟੀਆਂ ‘ਚੋਂ ਇੱਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਅਮਰੀਕੀ ਉਤਪਾਦਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਦੇ ਚਾਂਸਲਰ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਹੈ ਕੈਂਪਸ ‘ਚ ਕਿਸੇ ਵੀ ਪ੍ਰਕਾਰ ਦੇ ਅਮਰੀਕੀ ਉਤਪਾਦ ਦੀ ਵਿਕਰੀ ਨਹੀਂ ਹੋਵੇਗੀ। 27 ਅਗਸਤ ਕੱਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
LPU ਨੇ ਅਮਰੀਕੀ ਵਸਤੂਆਂ ਦਾ ਬਾਈਕਾਟ ਕਰਨ ਦੀ ਦਿੱਤੀ ਚੇਤਾਵਨੀ, ਮਿੱਤਲ ਬੋਲੇ- ਨਹੀਂ ਲਿਆ ਟੈਰਿਫ਼ ਵਾਪਸ ਤਾਂ ਚੁੱਕਣਗੇ ਕਦਮ

ਦੇਸ਼ ਦੀ ਸਭ ਤੋਂ ਵੱਡੀਆਂ ਪ੍ਰਾਈਵੇਟ ਯੂਨੀਵਰਸਿਟੀਆਂ ‘ਚੋਂ ਇੱਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਅਮਰੀਕੀ ਉਤਪਾਦਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਦੇ ਚਾਂਸਲਰ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਹੈ ਕੈਂਪਸ ‘ਚ ਕਿਸੇ ਵੀ ਪ੍ਰਕਾਰ ਦੇ ਅਮਰੀਕੀ ਉਤਪਾਦ ਦੀ ਵਿਕਰੀ ਨਹੀਂ ਹੋਵੇਗੀ।

27 ਅਗਸਤ ਕੱਰ ਟੈਰਿਫ਼ ‘ਤੇ ਨਹੀਂ ਹਟਾਉਂਦਾ US ਤਾਂ ਚੁੱਕਣਗੇ ਕਦਮ
ਦਰਅਸਲ, ਅਸ਼ੋਕ ਮਿੱਤਲ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਇੱਕ ਖੁਲ੍ਹੀ ਚਿੱਠੀ ਲਿਖੀ ਸੀ ਕਿ ਭਾਰਤ ‘ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦੀ ਬਜਾਏ ਇਸ ਮੁੱਦੇ ਨੂੰ ਗੱਲਬਾਤ ਤੇ ਸਹਿਯੋਗ ਨਾਲ ਸੁਲਝਾਉਣਾ ਚਾਹੀਦਾ ਹੈ। ਇਸ ਤੋਂ ਬਾਅਦ ਹੁਣ ਮਿੱਤਲ ਨੇ ਇੱਕ ਵੀਡੀਓ ਜਾਰੀ ਕੀਤੀ ਹੈ ਤੇ ਕਿਹਾ ਹੈ ਕਿ ਜੇਕਰ ਅਮਰੀਕਾ 27 ਅਗਸਤ ਤੋਂ ਬਾਅਦ ਵੀ ਟੈਰਿਫ਼ ਲਗਾਉਣ ‘ਤੇ ਅੜਿਆ ਰਹਿੰਦਾ ਹੈ ਤੇ ਐਲਪੀਯੂ ਦੇ ਪੂਰੇ ਕੈਂਪਸ ‘ਚ ਅਮਰੀਕੀ ਵਸਤੂਆਂ ਦਾ ਬਾਈਕਾਟ ਕੀਤਾ ਜਾਵੇਗਾ।

ਦੱਸ ਦੇਈਏ ਕਿ ਹਾਲ ਹੀ ‘ਚ ਅਮਰੀਕਾ ਨੇ ਭਾਰਤ ‘ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦਾ ਫੈਸਲਾ ਕੀਤਾ ਸੀ। ਅਮਰੀਕੀ ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਘਰੇਲੂ ਉਦਯੋਗਾਂ ਨੂੰ ਸੁਰੱਖਿਆ ਮਿਲੇਗੀ। ਉੱਥੇ ਹੀ ਭਾਰਤ ਦਾ ਕਹਿਣਾ ਹੈ ਕਿ ਇਹ ਫੈਸਲਾ ਵਰਲਡ ਟ੍ਰੇਡ ਆਰਗੇਨਾਈਜ਼ੇਸ਼ਨ (ਡਬਲਯੂਟੀਓ) ਦੇ ਨਿਯਮਾਂ ਦੇ ਖਿਲਾਫ਼ ਹੈ ਇਸ ਨਾਲ ਦੋਵੇਂ ਦੇਸ਼ਾਂ ਦੇ ਵਪਾਰਕ ਰਿਸ਼ਤਿਆਂ ‘ਤੇ ਬੁਰਾ ਅਸਰ ਪਵੇਗਾ।

ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹ ਵਿਵਾਦ ਨਹੀਂ ਸੁਲਝਦਾ ਤਾਂ ਇਸ ਦਾ ਅਸਰ ਆਈਟੀ, ਸਿੱਖਿਆ ਤੇ ਹੋਰ ਕਈ ਖੇਤਰਾਂ ‘ਤੇ ਪੈ ਸਕਦਾ ਹੈ। ਰਾਜ ਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਹੈ ਕਿ ਜਦੋਂ ਤੱਕ ਅਮਰੀਕਾ ਟੈਰਿਫ਼ ਵਾਪਸ ਲੈਣ ਦਾ ਫੈਸਲਾ ਨਹੀਂ ਲੈਂਦਾ, ਭਾਰਤੀਆਂ ਨੂੰ ਇਕਜੁੱਟ ਹੋ ਕੇ ਅਮਰੀਕੀ ਵਸਤੂਆਂ ਦਾ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਅਮਰੀਕਾ ਨੂੰ ਸਮਝਾਉਣ ਦਾ ਸਭ ਤੋਂ ਕਾਰਗਰ ਤਰੀਕਾ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News