Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਪਠਾਨਕੋਟ ਦੇ ਪਿੰਡਾਂ ‘ਚ ਹੜ੍ਹ ਵਰਗੇ ਹਾਲਾਤ

Punjab News: ਬੀਤੀ ਰਾਤ ਸ਼ੁਰੂ ਹੋਈ ਬਾਰਿਸ਼ ਕਾਰਨ ਪਠਾਨਕੋਟ ਜ਼ਿਲ੍ਹੇ ‘ਚ ਜਲਾਲੀਆ ਦਰਿਆ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵੱਧ ਗਿਆ ਹੈ। ਪਾਣੀ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ‘ਚ ਅਨਿਲਾਓਲ, ਬਮਿਆਲ, ਮਸਤਪੁਰ ਮੁਠੀ ਤੇ ਇਸ ਨਾਲ ਲੱਗਦੇ ਲਗਭਗ ਇੱਕ ਦਰਜਨ ਪਿੰਡਾਂ ਦੇ ਘਰਾਂ ‘ਚ ਪਹੁੰਚ ਗਿਆ। ਬਮਿਆਲ ਸੈਕਟਰ ‘ਚ ਹੜ੍ਹ ਵਰਗੀ ਸਥਿਤੀ ਕਾਰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਠਾਨਕੋਟ ਦੇ ਪਿੰਡਾਂ ‘ਚ ਹੜ੍ਹ ਵਰਗੇ ਹਾਲਾਤ

Punjab News: ਬੀਤੀ ਰਾਤ ਸ਼ੁਰੂ ਹੋਈ ਬਾਰਿਸ਼ ਕਾਰਨ ਪਠਾਨਕੋਟ ਜ਼ਿਲ੍ਹੇ ‘ਚ ਜਲਾਲੀਆ ਦਰਿਆ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵੱਧ ਗਿਆ ਹੈ। ਪਾਣੀ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ‘ਚ ਅਨਿਲਾਓਲ, ਬਮਿਆਲ, ਮਸਤਪੁਰ ਮੁਠੀ ਤੇ ਇਸ ਨਾਲ ਲੱਗਦੇ ਲਗਭਗ ਇੱਕ ਦਰਜਨ ਪਿੰਡਾਂ ਦੇ ਘਰਾਂ ‘ਚ ਪਹੁੰਚ ਗਿਆ। ਬਮਿਆਲ ਸੈਕਟਰ ‘ਚ ਹੜ੍ਹ ਵਰਗੀ ਸਥਿਤੀ ਕਾਰਨ ਕਿਸਾਨਾਂ ਦੀਆਂ ਫਸਲਾਂ ਵੀ ਡੁੱਬ ਗਈਆਂ ਹਨ, ਜਿਸ ਦੇ ਚੱਲਦੇ ਫਸਲ ਪੂਰੀ ਤਰ੍ਹਾਂ ਖਰਾਬ ਹੋ ਗਈ ਹੈ।

ਪਹਾੜਾਂ ‘ਚ ਲਗਾਤਾਰ ਬਾਰਿਸ਼ ਕਾਰਨ ਮੈਦਾਨੀ ਇਲਾਕਿਆਂ ‘ਚ ਬਹੁਤ ਨੁਕਸਾਨ ਹੋ ਰਿਹਾ ਹੈ, ਇਸ ਦਾ ਅਸਰ ਜ਼ਿਲ੍ਹਾ ਪਠਾਨਕੋਟ ‘ਚ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ਨਾਲ ਲੱਗਦੇ ਜਲਾਲੀਆ ਦਰਿਆ ‘ਤੇ ਵੀ ਦਿੱਖ ਰਿਹਾ ਹੈ। ਅੱਜ ਸਵੇਰੇ ਜਲਾਲੀਆ ਦਰਿਆ ‘ਚ ਪਿਛਲੇ ਹਫ਼ਤੇ ਆਏ ਪਾਣੀ ਨਾਲੋਂ ਕਿਤੇ ਜ਼ਿਆਦਾ ਪਾਣੀ ਆਇਆ, ਜੋ ਲੋਕਾਂ ਦੇ ਘਰਾਂ ਤੱਕ ਪਹੁੰਚਿਆ।

ਹੜ੍ਹ ਵਰਗੇ ਹਾਲਾਤਾਂ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ‘ਚ ਹਰ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਹ।, ਲੋਕਾਂ ਦੇ ਘਰਾਂ ਤੋਂ ਲੈ ਕੇ ਸੜਕਾਂ ਤੱਕ, ਹਰ ਪਾਸੇ ਪਾਣੀ ਮਾਰ ਕਰ ਰਿਹਾ ਹੈ। ਕਿਸਾਨਾਂ ਦੀਆਂ ਫਸਲਾਂ ਵੀ ਇਸ ‘ਚ ਡੁੱਬ ਗਈਆਂ ਹਨ, ਜਿਸ ਕਾਰਨ ਬਹੁਤ ਨੁਕਸਾਨ ਹੋਇਆ ਹੈ।

ਲੋਕਾਂ ਨੇ ਸਰਕਾਰ ਤੋਂ ਕੀਤੀ ਮਦਦ ਦੀ ਮੰਗ
ਇਲਾਕੇ ‘ਚ ਹੜ੍ਹ ਵਰਗੇ ਹਾਲਾਤਾਂ ਬਾਰੇ ਜਾਣਕਾਰੀ ਦਿੰਦਿਆ ਸਥਾਨਕ ਲੋਕਾਂ ਨੇ ਕਿਹਾ ਕਿ ਇਸ ਵਾਰ ਜਲਾਲੀਆ ਦਰਿਆ ‘ਚ ਪਿਛਲੇ ਹਫ਼ਤੇ ਨਾਲੋਂ ਵੱਧ ਪਾਣੀ ਆਇਆ ਹੈ, ਜਿਸ ਕਾਰਨ ਅੱਧੇ ਦਰਜਨ ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ ਤੇ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਕਿਸਾਨਾਂ ਦੀ ਹਾਲਤ ਵੀ ਬਦਤਰ ਹੋ ਗਈ ਹੈ। ਲੋਕਾਂ ਨੇ ਕਿਹਾ ਹੈ ਕਿ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਜਿਨ੍ਹਾਂ ਲੋਕਾਂ ਦੇ ਘਰ ਪਾਣੀ ‘ਚ ਡੁੱਬ ਗਏ ਹਨ, ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News