Ganib Kaur Majithia petition in disproportionate assets case; ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ ਸੋਮਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ, ਉਨ੍ਹਾਂ ਦੀ ਪਤਨੀ ਗਨੀਵ ਕੌਰ ਨੇ ਇਸੇ ਮਾਮਲੇ ਵਿੱਚ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਵਿਜੀਲੈਂਸ ਵੱਲੋਂ 10 ਅਗਸਤ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਤੋਂ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਰਜ ਪਟੀਸ਼ਨ ’ਚ ਵਿਧਾਇਕਾ ਗਨੀਵ ਕੌਰ ਨੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਦਰਜ ਐਫਆਈਆਰ ’ਚ ਉਨ੍ਹਾਂ ਨੂੰ ਭੇਜੇ ਗਏ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਨੋਟਿਸ ਗਨੀਵ ਕੌਰ ਨੂੰ 10 ਅਗਸਤ ਨੂੰ ਭੇਜਿਆ ਗਿਆ ਸੀ ਜਿਸ ’ਚ ਉਨ੍ਹਾਂ ਕੋਲੋਂ ਕੁਝ ਦਸਤਾਵੇਜ਼ ਵੀ ਮੰਗੇ ਗਏ ਹਨ।
ਸਰਕਾਰ ਨੇ ਇਸ ਸਬੰਧੀ ਕਿਹਾ ਹੈ ਕਿ ਗਨੀਵ ਕੌਰ ਇਸ ਮਾਮਲੇ ’ਚ ਮੁਲਜ਼ਮ ਨਹੀਂ ਹੈ ਉਨ੍ਹਾਂ ਨੂੰ ਬਤੌਰ ਗਵਾਹ ਦੇ ਇਹ ਨੋਟਿਸ ਭੇਜਿਆ ਗਿਆ ਹੈ। ਖੈਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਰਕਾਰ ਨੂੰ ਇਸ ਸਬੰਧੀ ਨੋਟਿਸ ਜਾਰੀ ਕਰਕੇ ਜਵਾਬ ਦਾਖਿਲ ਕਰਨ ਦੇ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਗਨੀਵ ਕੌਰ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ 26 ਸਤੰਬਰ ਨੂੰ ਹੋਵੇਗੀ। ਜਿਸ ’ਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਨ ਦੇ ਲਈ ਕਿਹਾ ਗਿਆ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਦੇ ਨਵੀਂ ਜੇਲ੍ਹ ’ਚ ਬੰਦ ਕੀਤਾ ਹੋਇਆ ਹੈ।