Banner
Banner

ਪੀੜਤ ਲੋਕਾਂ ਦੀ ਸੇਵਾ ਹੀ ਅਸਲ ਵਿੱਚ ਮਨੁੱਖਤਾ ਦਾ ਧਰਮ : ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ: ਦੋ ਰਾਜ ਸਭਾ ਮੈਂਬਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਮੰਡ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਹੜ੍ਹ ਦੇ ਪਾਣੀ ਵਿੱਚੋਂ ਟਰੈਕਟਰ ਦੀ ਮਦਦ ਨਾਲ ਦੋਵੇਂ ਮੈਂਬਰ ਪਾਰਲੀਮੈਂਟ ਪੀੜਤ ਲੋਕਾਂ ਦੇ ਘਰਾਂ ਤੱਕ ਪਹੁੰਚੇ। ਹੜ੍ਹ ਦੇ ਪਾਣੀ ਵਿੱਚ ਆਪਣੀਆਂ ਫਸਲਾਂ ਅਤੇ ਘਰਾਂ ਦਾ ਨੁਕਸਾਨ ਹੋਣ ਦੇ ਬਾਵਜੂਦ ਵੀ […]
Khushi
By : Published: 19 Aug 2025 07:24:AM
ਪੀੜਤ ਲੋਕਾਂ ਦੀ ਸੇਵਾ ਹੀ ਅਸਲ ਵਿੱਚ ਮਨੁੱਖਤਾ ਦਾ ਧਰਮ : ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ: ਦੋ ਰਾਜ ਸਭਾ ਮੈਂਬਰਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਮੰਡ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।

ਹੜ੍ਹ ਦੇ ਪਾਣੀ ਵਿੱਚੋਂ ਟਰੈਕਟਰ ਦੀ ਮਦਦ ਨਾਲ ਦੋਵੇਂ ਮੈਂਬਰ ਪਾਰਲੀਮੈਂਟ ਪੀੜਤ ਲੋਕਾਂ ਦੇ ਘਰਾਂ ਤੱਕ ਪਹੁੰਚੇ। ਹੜ੍ਹ ਦੇ ਪਾਣੀ ਵਿੱਚ ਆਪਣੀਆਂ ਫਸਲਾਂ ਅਤੇ ਘਰਾਂ ਦਾ ਨੁਕਸਾਨ ਹੋਣ ਦੇ ਬਾਵਜੂਦ ਵੀ ਜਦੋਂ ਲੋਕਾਂ ਦੇ ਹੌਸਲੇ ਬੁਲੰਦ ਦੇਖੇ ਤਾਂ ਹਰਭਜਨ ਸਿੰਘ ਵੀ ਹੈਰਾਨ ਰਹੇ।

ਗੱਲਬਾਤ ਦੌਰਾਨ ਹਰਭਜਨ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਬਰਬਾਦ ਹੋਣ ਦੇ ਬਾਵਜੂਦ ਵੀ ਉਹਨਾਂ ਦਾ ਮਨੋਬਲ ਨਹੀਂ ਡੋਲਿਆ ਸਗੋਂ ਹੌਂਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹਨ। ਉਹਨਾਂ ਕਿਹਾ ਕਿ ਇਹੋ ਹੀ ਪੰਜਾਬੀਅਤ ਹੈ ਜਦੋਂ ਦੁੱਖਾਂ ਵਿੱਚ ਵੀ ਹੌਂਸਲਾ ਬਣਾਈ ਰੱਖਦੇ ਹਨ। ਦੋਵੇਂ ਪਾਰਲੀਮੈਂਟ ਮੈਂਬਰਾਂ ਨੇ ਹੜ੍ਹ ਪੀੜਤਾਂ ਲਈ ਪਸ਼ੂਆਂ ਦਾ ਚਾਰਾ ਵੀ ਵੰਡਿਆ।

ਹਰਭਜਨ ਸਿੰਘ ਨੇ ਆਪਣੇ ਹਮਰੁਤਬਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਕੰਮਾਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਲੋਕਾਂ ਤੇ ਜਦੋਂ ਵੀ ਸੰਕਟ ਬਣਦਾ ਹੈ ਤਾਂ ਉਹ ਮਦਦ ਵਾਸਤੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੇ ਹਨ। ਇਸੇ ਹੀ ਕਰਕੇ ਉਹਨਾਂ ਨੇ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਲਈ ਐਕਸਾਵੇਟਰ ਅਤੇ ਜੇ.ਸੀ.ਬੀ ਸਮੇਤ ਦੋ ਕਿਸ਼ਤੀਆਂ ਦਾ ਪ੍ਰਬੰਧ ਕਰਕੇ ਦੇ ਦਿੱਤਾ ਹੈ। ਇਸ ਮੌਕੇ ਹਰਭਜਨ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਬਾਬਾ ਜੀ ਨਾਲ ਮਿਲਕੇ ਕੇਂਦਰ ਤੇ ਪੰਜਾਬ ਸਰਕਾਰ ਨਾਲ ਇਸ ਮਸਲੇ ਤੇ ਗੰਭੀਰਤਾ ਨਾਲ ਉਠਾਉਣਗੇ ਤੇ ਇਸਦੇ ਹੱਲ ਲਈ ਯਤਨਸ਼ੀਲ ਰਹਿਣਗੇ।

ਇਸ ਮੌਕੇ ਮੈਂਬਰ ਪਾਰਲੀਮੈਂਟ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਉਹ ਹੜ੍ਹਾਂ ਵਿੱਚ ਘਿਰੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਆਏ ਹਨ ਤੇ ਉਹਨਾਂ ਤੱਕ ਰਾਹਤ ਸਮੱਗਰੀ ਨੂੰ ਪਹੁੰਚਦਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੁੱਖ ਦੀ ਘੜੀ ਵਿੱਚ ਮਨੁੱਖ ਦਾ ਇਹ ਪਹਿਲਾਂ ਫਰਜ਼ ਬਣਦਾ ਹੈ ਕਿ ਉਹ ਦੂਜਿਆਂ ਦੀ ਮਦੱਦ ਕਰੇ। ਸੰਤ ਸੀਚੇਵਾਲ ਨੇ ਕਿਹਾ ਕਿ ਪੀੜਤ ਲੋਕਾਂ ਦੀ ਸੇਵਾ ਹੀ ਅਸਲ ਵਿੱਚ ਮਨੁੱਖਤਾ ਦੀ ਸੇਵਾ ਹੈ।

19vo5xUdow">
19vo5xUdow

ਸੰਤ ਸੀਚੇਵਾਲ ਨੇ ਕਿਹਾ ਕਿ ਨੌਜਵਾਨ ਮੈਂਬਰ ਪਾਰਲੀਮੈਂਟ ਹਰਭਜਨ ਸਿੰਘ ਭੱਜੀ ਦੇ ਮਨ ਵਿੱਚ ਲੋਕਾਂ ਦੀ ਸੇਵਾ ਦਾ ਜ਼ਜ਼ਬਾ ਹਮੇਸ਼ਾ ਰਿਹਾ ਹੈ। ਅੱਜ ਵੀ ਉਹ ਹੜ੍ਹ ਪੀੜਤਾਂ ਦੇ ਦਰਦ ਨੂੰ ਨੇੜਿਓ ਜਾਨਣ ਲਈ ਉਚੇਚੇ ਤੌਰ ਤੇ ਆਏ ਹਨ। ਸੰਤ ਸੀਚੇਵਾਲ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੀ ਹੜ੍ਹ ਪੀੜਤਾਂ ਦੀ ਮਦੱਦ ਵਾਸਤੇ ਪੂਰੀ ਤਨਦੇਹੀ ਨਾਲ ਲੱਗਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad