Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ (21 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Hukamnama Sahib: ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥

Read Latest News and Breaking News at Daily Post TV, Browse for more News

Ad
Ad

Punjab District News